Home / Malout News / ਪਰਾਲੀ ਸਾੜਨ ਨੂੰ ਰੋਕਣ ਲਈ ਟੀਮਾਂ ਦਾ ਗਠਨ

ਪਰਾਲੀ ਸਾੜਨ ਨੂੰ ਰੋਕਣ ਲਈ ਟੀਮਾਂ ਦਾ ਗਠਨ

ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਦੇ ਉਪਮੰਡਲ ਮੈਜਿਸਟੇ੍ਰਟ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਦਾਂ ਤੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਇੰਨਾਂ ਟੀਮਾਂ ਨੂੰ ਕਾਰਵਾਈ ਲਈ ਉਪਮੰਡਲ ਦੇ ਪਿੰਡਾਂ ਦੀ ਵੰਡ ਕਰ ਦਿੱਤੀ ਹੈ। ਇਸ ਸਬੰਧੀ ਉਪਮੰਡਲ ਵਿਚ ਕੁੱਲ ਚਾਰ ਟੀਮਾਂ ਬਣਾਈਆਂ ਗਈਆਂ ਹਨ ਜਿੰਨਾਂ ਦੀ ਅਗਵਾਈ ਕ੍ਰਮਵਾਰ ਤਹਿਸੀਲਦਾਰ ਗਿੱਦੜਬਾਹਾ, ਨਾਇਬ ਤਹਿਸੀਲਦਾਰ ਗਿੱਦੜਬਾਹਾ ਤੇ ਦੋਦਾ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗਿੱਦੜਬਾਹਾ ਕਰਣਗੇ।

ਇੰੰਨਾਂ ਟੀਮਾਂ ਵਿਚ ਸੰਬਧਤ ਪਿੰਡਾਂ ਦੇ ਪਟਵਾਰੀ, ਪੰਚਾਇਤ ਸਕੱਤਰ ਅਤੇ ਖੇਤੀਬਾੜੀ ਅਧਿਕਾਰੀ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਟੀਮਾਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਦੱਸਦੇ ਹੋਏ ਉਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਣਗੀਆਂ। ਜੇਕਰ ਕੋਈ ਪਰਾਲੀ ਨੂੰ ਅੱਗ ਲਾਏਗਾ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਜੁਰਮਾਨਾਂ ਇੰਨਾਂ ਟੀਮਾਂ ਵੱਲੋਂ ਕੀਤਾ ਜਾਵੇਗਾ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਿਆ ਨਾ ਜਾਵੇ ਕਿਉਂਕਿ ਪਰਾਲੀ ਨੂੰ ਸਾੜਨ ਨਾਲ ਸਾਡੀ ਜਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਪਰਾਲੀ ਦਾ ਰਾਖ ਜਮੀਨ ਨੂੰ ਸਖ਼ਤ ਕਰਦੀ ਹੈ ਇਸਦੀ ਉਪਜਾਊ ਸ਼ਕਤੀ ਘੱਟਦੀ ਹੈ। 

Comments

comments

Scroll To Top

Facebook

Get the Facebook Likebox Slider Pro for WordPress