Malout News

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸਫ਼ਲਤਾ ਪੂਰਵਕ ਨੇਪਰੇ ਚੜ੍ਹੀਆਂ

ਮਲੋਟ:- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੁਆਰਾ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਅੱਜ ਸਫ਼ਲਤਾਪੂਰਵਕ ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨੇਪਰੇ ਚੜ੍ਹੀਆਂ। ਅੱਜ ਇਸ ਸਮਾਗਮ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ ਮਲੋਟ ਸ. ਗਗਨਦੀਪ ਸਿੰਘ ਨੇ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਰਮਿਆਨ ਵੱਖੋ-ਵੱਖਰੇ ਉਮਰ ਗਰੁੱਪਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਕਾਲਜ ਪਹੁੰਚੇ ਐਥਲੀਟਾਂ ਦਾ ਜੋਸ਼ ਵੇਖਣਯੋਗ ਸੀ। ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਹਰ ਆਉਣ ਵਾਲੇ ਮਹਿਮਾਨ ਅਤੇ ਖਿਡਾਰੀ ਦੁਆਰਾ ਸਰਾਹਿਆ ਗਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਇਸ ਖੇਡ ਮੇਲੇ ਦਰਮਿਆਨ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਐੱਸ.ਡੀ.ਐੱਮ ਸ.ਗਗਨਦੀਪ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ। ਉਹਨਾਂ ਕਾਲਜ ਵੱਲੋਂ ਸਮੇਂ-ਸਮੇਂ ‘ਤੇ ਵਿਦਿਆਰਥੀਆਂ ਲਈ ਕੀਤੇ ਜਾ ਰਹੇ ਕਾਰਜਾਂ ਲਈ ਵੀ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਕਾਲਜ ਪ੍ਰਿੰਸੀਪਲ ਡਾ.ਰਜਿੰਦਰ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਸਿਹਤਯਾਬੀ ਲਈ ਪ੍ਰੇਰਿਤ ਕਰਦਿਆਂ ਖੇਡਾਂ ਨਾਲ ਜੁੜਨ ਲਈ ਕਿਹਾ। ਖੇਡ ਮੇਲੇ ਦੇ ਆਖ਼ਰੀ ਦਿਨ 40 ਤੋਂ 50, 50 ਤੋਂ 60 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਉਦਾਹਰਣ ਦਿੰਦਿਆਂ ਡਾ. ਸੇਖੋਂ ਨੇ ਕਿਹਾ ਕਿ ਇਹ ਨੌਜਵਾਨ ਸਾਡੇ ਲਈ ਪ੍ਰੇਰਣਾਸ੍ਰੋਤ ਹਨ, ਇਹਨਾਂ ਨਾਲ ਹੀ ਸਾਡੇ ਤੰਦਰੁਸਤ ਪੰਜਾਬ ਦੀ ਨੁਹਾਰ ਪੂਰੀ ਦੁਨੀਆ ਦੇ ਸਾਹਮਣੇ ਪਹੁੰਚਦੀ ਹੈ। ਖੇਡ ਮੇਲੇ ਦਰਮਿਆਨ ਡੀ.ਐੱਮ ਸਿੱਖਿਆ ਵਿਭਾਗ ਸੁਰਿੰਦਰ ਸਿੰਘ, ਕੋਚ ਕੰਵਲਜੀਤ ਸਿੰਘ, ਡਾ. ਅਮਨਦੀਪ ਸਿੰਘ, ਪ੍ਰੋ. ਗੁਰਜੀਤ ਸਿੰਘ ਅਤੇ ਪ੍ਰੋ. ਕੁਨਾਲ ਸਹਿਗਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਖੇਡ ਮੇਲੇ ਦਾ ਆਖ਼ਰੀ ਦਿਨ ਤੰਦਰੁਸਤ ਯਾਦਾਂ ਬਿਖੇਰਦਾ ਹੋਇਆ ਮੁਕੰਮਲ ਹੋਇਆ। ਇਸ ਖੇਡ ਮੇਲੇ ਦੌਰਾਨ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ,  ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ ਅਤੇ ਸਮੂਹ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਿਹਾ।

Author: Malout Live

Leave a Reply

Your email address will not be published. Required fields are marked *

Back to top button