Home / Malout News / ਆਲਮਵਾਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਰਕਸ਼ਾਪ

ਆਲਮਵਾਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਰਕਸ਼ਾਪ

ਮਲੋਟ, 04 ਅਗਸਤ (ਹਰਪਰੀਤ ਸਿੰਘ ਹੈਪੀ) : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ.ਸੁਖਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀ.ਐਚ.ਸੀ.ਆਲਮਵਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਤੇਜ ਸਿੰਘ ਕੁਲਾਰ ਦੀ ਅਗਵਾਈ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਬਲਾਕ ਪੱਧਰੀ ਵਰਕਸ਼ਾਪ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਡਾ. ਕੁਲਾਰ ਵੱਲੋਂ ਆਏ ਹੋਏ ਲੋਕਾਂ ਅਤੇ ਸਟਾਫ ਮੈਂਬਰਾਂ ਨੂੰ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੁੰਦਾ ਹੈ। ਮਾਂ ਦਾ ਦੁੱਧ ਪੀਣ ਨਾਲ ਬੱਚਾ ਅਤੇ ਮਾਂ ਦੋਨੋਂ ਤੰਦਰੁਸਤ ਰਹਿੰਦੇ ਹਨ। ਮਾਂ ਦੇ ਦੁੱਧ ਵਿਚੋਂ ਬੱਚੇ ਨੂੰ ਹਰ ਤਰ•ਾਂ ਦੇ ਪੌਸ਼ਟਿਕ ਤੱਤ ਮਿਲ ਜਾਂਦੇ ਹਨ। ਡਾ.

ਕੁਲਾਰ ਨੇ ਅੱਗੇ ਦੱਸਿਆ ਕਿ ਨਵ ਜੰਮੇ ਬੱਚੇ ਨੂੰ ਇਕ ਘੰਟੇ ਦੇ ਵਿਚ-ਵਿਚ ਮਾਂ ਦਾ ਗਾੜ•ਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚੇ ਨੂੰ ਬਾਹਰੀ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਬੱਚੇ ਨੂੰ ਘੱਟ ਤੋਂ ਘੱਟ ਛੇ ਮਹੀਨਿਆਂ ਤੱਕ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਛੇ ਮਹੀਨਿਆਂ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ ਨਰਮ ਖਾਣਾ ਵੀ ਖਵਾਇਆ ਜਾ ਸਕਦਾ ਹੈ। ਇਸ ਮੌਕੇ ਸੁਖਜੀਤ ਸਿੰਘ ਨੇ ਆਏ ਹੋਏ ਸਟਾਫ ਨੂੰ ਕਿਹਾ ਕਿ ਉਹ ਆਪਣੇ-ਆਪਣੇ ਏਰੀਏ ਵਿਚ ਗਰਭਵਤੀ ਔਰਤਾਂ ਨੂੰ ਬੁਲਾ ਕੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਉਹਨਾਂ ਨੂੰ ਜਾਣਕਾਰੀ ਦੇਣ। ਇਸ ਮੌਕੇ ਡਾ.ਸੰਜਨਾ ਸਹੋਲੀ, ਡਾ.ਇਕਬਾਲ ਸਿੰਘ, ਰਾਕੇਸ਼ ਗਿਰਧਰ ਤੇ ਮਨੋਜ਼ ਫਾਰਮਾਸਿਸਟ,  ਉਸ਼ਾ ਰਾਣੀ ਐਲ.ਐਚ.ਵੀ., ਹਰਦਵਿੰਦਰ ਸਿੰਘ, ਰਾਜਪਾਲ ਸਿੰਘ ਕੰਪਿਊਟਰ ਅਪਰੇਟਰ, ਹਰਿੰਦਰ ਕੌਰ ਅਤੇ ਨਵਜੀਤ ਮੱਕੜ ਸਮੂਹ ਏ.ਐਨ.ਐਮਜ਼, ਆਸ਼ਾ ਫੈਸਲੀਟੇਟਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

Comments

comments

Scroll To Top

Facebook

Get the Facebook Likebox Slider Pro for WordPress