District News

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 23 ਅਕਤੂਬਰ ਨੂੰ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਭੁੱਖ ਹੜਤਾਲ ਰੱਖਣਗੀਆਂ

ਮਲੋਟ:- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦੇ ਘਰ ਅੱਗੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਭੁੱਖ ਹੜਤਾਲ ਰੱਖਣਗੀਆਂ ਅਤੇ ਉਥੇ ਬੈਠ ਕੇ ਯੂਨੀਅਨ ਦਾ 21 ਮੈਂਬਰੀ ਵਫ਼ਦ ਸੁਖਮਨੀ ਸਾਹਿਬ ਦਾ ਪਾਠ ਕਰੇਗਾ। ਆਗੂਆਂ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਤੇ ਨਾਅਰੇਬਾਜ਼ੀ ਕੀਤੀ ਹੈ। ਪਰ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿੱਚ ਦਿੱਤਾ ਜਾਵੇ ਤੇ ਠੇਕੇਦਾਰੀ ਸਿਸਟਮ ਦਾ ਜਥੇਬੰਦੀ ਸਖਤ ਵਿਰੋਧ ਕਰੇਗੀ।

Back to top button
error: Content is protected by Malout Live !!
Close
Close
WhatsApp Any Help Whatsapp