Malout News

ਕੋਰੋਨਾ ਤੋਂ ਬਾਅਦ ਡੇਂਗੂ ਦਾ ਪ੍ਰਕੋਪ ਜਾਰੀ

ਮਲੋਟ:- ਕੋਰੋਨਾ ਤੋ ਬਾਅਦ ਡੇਂਗੂ ਦਾ ਪ੍ਰਕੋਪ ਦਿਨੋਂ-ਦਿਨ ਵੱਧ ਰਿਹਾ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮਲੋਟ ਸ਼ਹਿਰ ਵਿੱਚ ਡੇਂਗੂ ਪ੍ਰਭਾਵਿਤ ਅਪ੍ਰੈਲ ਤੋਂ ਲੈ ਕੇ ਅਕਤੂਬਰ ਮਹੀਨੇ ਤੱਕ ਦੇ 304 ਮਰੀਜ ਹਨ ਜਿਨ੍ਹਾਂ ਵਿੱਚੋਂ ਬਹੁਤੇ ਮਰੀਜ ਸਿਹਤਯਾਬ ਹੋ ਗਏ ਹਨ ਅਤੇ ਕੁੱਝ ਮਰੀਜ ਇਲਾਜ ਅਧੀਨ ਹਨ। ਸਿਹਤ ਵਿਭਾਗ ਮਲੋਟ ਨੇ ਦੱਸਿਆਂ ਕਿ ਸਿਹਤ ਵਿਭਾਗ ਦੀਆਂ ਟੀਮਾਂ ਗਲੀ, ਮੁਹੱਲਿਆਂ ਅਤੇ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰ ਰਹੀਆਂ ਹਨ ਤਾਂ ਜੋ ਡੇਂਗੂ ਵਰਗੀ ਬਿਮਾਰੀ ਦਾ ਸ਼ਿਕਾਰ ਹੋਣ ਦੀ ਨੌਬਤ ਨਾ ਆਵੇ। ਇਸ ਦੌਰਾਨ ਵਿਭਾਗ ਨੇ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ-ਦੁਆਲਾ ਅਤੇ ਬਰਤਨਾਂ ਵਿੱਚ ਸਾਫ ਪਾਣੀ ਦੇ ਸੋਮੇ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਸਿਹਤ ਵਿਭਾਗ ਦੀ ਟੀਮ ਦਾ ਸਾਥ ਦਿੱਤਾ ਜਾਵੇ।

Leave a Reply

Your email address will not be published. Required fields are marked *

Back to top button