Malout News

ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਮੈਡੀਕਲ ਅਫਸਰ ਮਲੋਟ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵੱਲੋਂ ਡੇਂਗੂ ਬਚਾਅ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ

ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਰਸ਼ਮੀ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਵਿਕਰਮ ਅਸੀਜਾ ਅਤੇ ਸੀਮਾ ਗੋਇਲ ਜਿਲ੍ਹਾ ਐਪੀਡਮੈਲੋਜਿਸਟ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੇ ਸਟਾਫ ਵਲੋਂ ਡੇਂਗੂ ਦੇ ਬਚਾਅ ਸੰਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਹਨਾਂ ਟੀਮਾਂ ਦੀ ਅਗਵਾਈ ਸੁਪਰਵਾਈਜ਼ਰ ਹਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਮੌਕੇ ਸੁਖਨਪਾਲ ਸਿੰਘ ਹੈਲਥ ਵਰਕਰ ਵੱਲੋਂ ਡੇਂਗੂ ਪੋਜੀਟਿਵ ਕੇਸਾਂ ਦੇ ਘਰ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਓਹਨਾਂ ਵਲੋਂ ਦੱਸਿਆ ਗਿਆ ਕਿ ਸਾਫ਼ ਪਾਣੀ ਦੇ ਸੋਮੇਂ ਜਿਵੇਂ ਕੂਲਰ, ਪਾਣੀ ਦੀਆਂ ਡਿੱਗੀਆਂ, ਗਮਲੇ ਅਤੇ ਫ਼ਰਿੱਜ ਦੀ ਟਰੇਅ ਆਦਿ ਨੂੰ ਹਫਤੇ ਵਿੱਚ ਘੱਟੋ-ਘੱਟ ਇੱਕ ਵਾਰ ਜਰੂਰ ਸਾਫ਼ ਕੀਤਾ ਜਾਵੇ ਤਾਂ ਜੋਂ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ।

Back to top button