Malout News

ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਬੇਰੁਜਾਗਾਰੀ ਦੀ ਸਮੱਸਿਆ ਦੇ ਹੱਲ ਲਈ ਆਨ ਲਾਇਨ ਕੰਮ ਕੀਤਾ ਸ਼ੁਰੂ– ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ ਕਰਨ ਵਾਸਤੇ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਆਨ ਲਾਇਨ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆਂ ਕਿ ਆਨ ਲਾਇਨ ਲਈ ਉਮੀਦਵਾਰ ਫੋਨ ਨੰਬਰ 98885- 62317 ਅਤੇ ਈ ਮੇਲ dbee.smshelp@gmail.com ਤੇ ਸੰਪਰਕ ਕਰ ਸਕਦਾ ਹੈ ਅਤੇ ਰੋਜ਼ਗਾਰ ਸਬੰਧੀ ਕੋਈ ਵੀ ਸਹਾਇਤਾ ਜਾਂ ਜਾਣਕਾਰੀ ਇਥੋ ਪ੍ਰਾਪਤ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਬੇਰੁਜ਼ਗਾਰ ਜਾਂ ਨਿਯੋਜਕ ਰੁਜ਼ਗਾਰ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਸਹਾਇਤਾ ਜਾ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਿੱਤੇ ਗਏ ਮੋਬਾਇਲ ਨੰਬਰ 98885- 62317 ਤੇ ਸੰਪਰਕ ਕਰ ਸਕਦਾ ਹੈ ਤਾਂ ਜੋ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

Back to top button
error: Content is protected by Malout Live !!
Close
Close
WhatsApp Any Help Whatsapp