Malout News

ਜਿਲ੍ਹਾ ਸਾਂਝ ਕੇਦਰ ਸ਼੍ਰੀ ਮੁਕਤਸਰ ਸਾਹਿਬ ਵੱਲੋ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ

ਮਲੋਟ:- ਮਾਨਯੋਗ ਐੱਸ.ਐੱਸ.ਪੀ ਸ੍ਰ. ਸਰਬਜੀਤ ਸਿੰਘ ਪੀ.ਪੀ.ਐੱਸ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਕਮਿਊਨਟੀ ਅਫਸਰ ਕਪਤਾਨ ਪੁਲਿਸ ਸ਼੍ਰੀ ਕੁਲਵੰਤ ਰਾਏ ਐੱਸ.ਪੀ/ਪੀ.ਬੀ.ਆਈ ਅਤੇ ਸਬ-ਇੰਸਪੈਕਟਰ ਭਾਵਨਾ ਬਿਸ਼ਨੋਈ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ ਅਮਨਪ੍ਰੀਤ ਸਿੰਘ ਇੰਚਾਰਜ ਸਮੂਹ ਸਬ-ਡਿਵੀਜਨ ਅਤੇ ਥਾਣਾ ਸਾਂਝ ਕੇਂਦਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅਤੇ ਉਹਨਾਂ ਦੇ ਸਟਾਫ ਦੁਆਰਾ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ।

                     

ਇਸ ਵਿੱਚ ਵਿਦਿਆਰਥੀਆ ਨੂੰ ਸਾਂਝ ਸੇਵਾਵਾ, ਸ਼ਕਤੀ ਐਪ, 181 ਅਤੇ 112 ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕਰਾਈਮ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀਨੀ. ਸਿਪਾਹੀ ਸੁਖਪਾਲ ਸਿੰਘ, ਸੀਨੀ. ਸਿਪਾਹੀ ਅਮਨਦੀਪ ਸਿੰਘ, ਸੀਨੀ. ਲੇਡੀ ਸਿਪਾਹੀ ਕਿਰਨਦੀਪ ਕੌਰ ਅਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਸੀਨੀ. ਲੇਡੀ ਸਿਪਾਹੀ ਸੰਦੀਪ ਕੌਰ, ਸੀਨੀ. ਲੇਡੀ ਸਿਪਾਹੀ ਸੁਮਨ ਥਾਣਾ ਕਬਰਵਾਲਾ ਤੋ ਇਲਾਵਾ ਸਕੂਲ ਦਾ ਸਮੂਹ ਸਟਾਫ ਸ਼੍ਰੀ ਮਤੀ ਰਾਜਵੀਰ ਕੌਰ ਬਰਾੜ ਪ੍ਰਿੰਸੀਪਲ ਦੀ ਅਗਵਾਈ ਵਿੱਚ ਹਾਜਰ ਸੀ।

Leave a Reply

Your email address will not be published. Required fields are marked *

Back to top button