District News

ਸ਼੍ਰੀਮਤੀ ਸਵਰਨਜੀਤ ਕੌਰ ਪੀ.ਸੀ.ਐੱਸ ਸ਼੍ਰੀ ਮੁਕਤਸਰ ਸਾਹਿਬ ਨੇ ਡੇਂਗੂ ਦੀ ਰੋਕਥਾਮ ਅਤੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਮੀਟਿੰਗ

ਸ਼੍ਰੀ ਮੁਕਤਸਰ ਸਾਹਿਬ:- ਸ਼੍ਰੀਮਤੀ ਸਵਰਨਜੀਤ ਕੌਰ, ਪੀ.ਸੀ.ਐੱਸ ਉਪ-ਮੰਡਲ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ/ਮਲੇਰੀਏ ਦੀ ਰੋਕਥਾਮ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਬੀ.ਡੀ.ਪੀ.ਓ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਨੂੰ ਦੱਸਿਆ ਕਿ ਉਹ ਡੇਂਗੂ/ਮਲੇਰੀਏ ਦੀ ਰੋਕਥਾਮ ਲਈ ਪਿੰਡਾਂ ਦੇ ਛੱਪੜਾਂ ਵਿੱਚ ਕਾਲਾ ਸੜ੍ਹਿਆ ਤੇਲ ਪਵਾਉਣ ਅਤੇ ਪਿੰਡਾਂ ਦੇ ਸਰਪੰਚਾਂ/ਪੰਚਾਂ ਨੂੰ ਹਦਾਇਤ ਕਰਨ ਕਿ ਉਹ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ।

ਮੀਟਿੰਗ ਵਿੱਚ ਹਾਜਰ ਆਏ ਡਿਪਟੀ ਡੀ.ਓ ਅਤੇ ਬੀ.ਪੀ.ਈ.ਓ ਸ਼੍ਰੀ ਮੁਕਤਸਰ ਸਾਹਿਬ ਨੂੰ ਵੀ ਸਕੂਲਾਂ ਦੇ ਬੱਚਿਆ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਡੇਂਗੂ ਜਾਗਰੂਕਤਾ ਵਹੀਕਲ ਸ਼ਹਿਰ ਵਿੱਚ ਚਲਾਏ ਜਾਣ ਅਤੇ ਵਹੀਕਲ ਸਾਊਂਡ਼ ਫੋਗਿੰਗ ਮਸ਼ੀਨ ਰਾਂਹੀ ਸਲੱਮ ਏਰੀਏ ਵਿੱਚ ਪਹਿਲ ਦੇ ਆਧਾਰ ਤੇ ਫੋਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਡੇਂਗੂ ਪ੍ਰਤੀ ਟੈਸਟ ਸਿਵਲ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਂਦੇ ਹਨ ਅਤੇ ਸੀਨੀਅਰ ਮੈਡੀਕਲ ਅਫਸਰ, ਸ਼੍ਰੀ ਮੁਕਤਸਰ ਸਾਹਿਬ/ਬਰੀਵਾਲਾ/ਚੱਕ ਸ਼ੇਰੇਵਾਲਾ ਨੂੰ ਹਦਾਇਤ ਕੀਤੀ ਕਿ ਉਹ ਟੈਸਟਿੰਗ ਕਰਨ ਲਈ ਮੈਡੀਕਲ ਟੀਮਾਂ ਤਿਆਰ ਕਰਨ।  ਜੇਕਰ ਕਿਸੇ ਵੀ ਵਿਅਕਤੀ ਨੇ ਡੇਂਗੂ ਪ੍ਰਤੀ ਕੋਈ ਚੈਕਅੱਪ ਕਰਵਾਉਣਾ ਹੋਵੇ ਤਾਂ ਉਹ ਆਪਣੇ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਆਪਣਾ ਟੈਸਟ ਕਰਵਾ ਸਕਦਾ ਹੈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਗਮਲਿਆਂ ਜਾਂ ਹੋਰ ਜਗ੍ਹਾ ਜਿੱਥੇ ਪਾਣੀ ਜਮ੍ਹਾਂ ਹੁੰਦਾ ਹੋਵੇ ਉਨ੍ਹਾਂ ਨੂੰ ਸਾਫ ਸੁਥਰਾ ਰੱਖਿਆ ਜਾਵੇ ਤਾਂ ਜੋ ਮੱਛਰਾਂ ਦਾ ਲਾਰਵਾ ਘਰਾਂ ਵਿੱਚ ਪੈਦਾ ਨਾ ਹੋ ਸਕੇ ਅਤੇ ਡੇਂਗੂ ਤੋਂ ਬਚਾਅ ਹੋ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ, ਸ਼੍ਰੀ ਮੁਕਤਸਰ ਸਾਹਿਬ/ਬਰੀਵਾਲਾ/ਚੱਕ ਸ਼ੇਰੇਵਾਲਾ ਅਤੇ ਸ਼੍ਰੀ ਤਰਸੇਮ ਗੋਇਲ ਪ੍ਰਧਾਨ ਕਲੀਨ ਐਂਡ ਗਰੀਨ ਸੇਵਾ ਸੋਸਾਇਟੀ, ਸ਼੍ਰੀ ਮੁਕਤਸਰ ਸਾਹਿਬ ਵੀ ਹਾਜ਼ਿਰ ਸਨ।

Leave a Reply

Your email address will not be published. Required fields are marked *

Back to top button