District NewsMalout News

ਸਿਹਤ ਵਿਭਾਗ ਵੱਲੋਂ 18 ਸਤੰਬਰ ਤੋਂ 20 ਸਤੰਬਰ 2022 ਤੱਕ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾ: ਡਾ. ਰੰਜੂ ਸਿੰਗਲਾ ਸਿਵਲ ਸਰਜਨ

ਮਲੋਟ: ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਜਿਲ੍ਹਾ ਮੁਕਤਸਰ ਸਾਹਿਬ ਵਿਖੇ 18 ਸਤੰਬਰ ਤੋਂ 20 ਸਤੰਬਰ 2022 ਤੱਕ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿ ਭਾਵੇਂ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀ ਆਇਆ, ਪਰੰਤੂ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੇ ਕੇਸ ਹੋਣ ਕਾਰਨ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ 18 ਸਤੰਬਰ ਤੋਂ 20 ਸਤੰਬਰ 2022 ਤੱਕ ਪਲਸ ਪੋਲੀਓ ਰਾਊਂਡ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ 18 ਸਤੰਬਰ ਨੂੰ ਬੂਥਾਂ ਦੇ ਬੈਠ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 19 ਅਤੇ 20 ਸਤੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ 0-5 ਸਾਲ ਦਾ ਬੱਚਾਂ ਪੋਲੀਓ ਬੁੰਦਾਂ ਤੋਂ ਵਾਝਾਂ ਨਾ ਰਹੇ। ਇਸ ਮੌਕੇ ਡਾ. ਰਸ਼ਮੀ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਪੋਲੀਓ ਰਾਊਂਡ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 439 ਟੀਮਾਂ, 24 ਮੋਬਾਇਲ ਟੀਮਾਂ ਅਤੇ 11 ਟਰਾਂਜਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ,ਜੋ ਮਿਤੀ 18 ਸਤੰਬਰ 2022 ਨੂੰ ਬੂਥਾਂ ਅਤੇ 19, 20 ਸਤੰਬਰ 2022 ਨੂੰ ਘਰ-ਘਰ ਜਾ ਕੇ ਲਗਭਗ 94000 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ। ਜਿਨ੍ਹਾ ਵਿੱਚੋਂ 24 ਮੋਬਾਇਲ ਟੀਮਾਂ, ਜੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ  11  ਟ੍ਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ਤੇ ਬੂੰਦਾਂ ਪਿਲਾਉਣਗੀਆਂ। ਇਸ ਮੁਹਿੰਮ ਤਹਿਤ 100 ਪ੍ਰਤੀਸ਼ਤ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਗੁਰਚਰਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਲਾਲ ਚੰਦ ਜਿਲ੍ਹਾ ਹੈੱਲਥ ਇੰਸਪੈਕਟਰ ਸਮੂਹ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੇ 0 ਤੋ 5 ਸਾਲ ਤੱਕ ਦੇ ਬੱਚੇ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾਂ ਜਰੂਰ ਪਿਲਾਉਣ ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।

Author: Malout Live

Leave a Reply

Your email address will not be published. Required fields are marked *

Back to top button