District NewsMalout News

ਪੰਜਾਬ ਪੁਲਿਸ ਲਈ ਚੁਣੇ ਗਏ ਨੌਜਵਾਨਾਂ ਲਈ ਅਹਿਮ ਖ਼ਬਰ

ਮਲੋਟ(ਪੰਜਾਬ):- ਪੰਜਾਬ ਪੁਲਿਸ ‘ਚ ਭਰਤੀ ਹੋਏ 4358 ਨੌਜਵਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਦੀ ਪੰਜਾਬ ਪੁਲਿਸ ਦੀ ਭਰਤੀ ਪ੍ਰੀਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਰਤੀ ਪ੍ਰੀਖਿਆ ਤੋਂ ਬਾਅਦ ਜਲਦੀ ਹੀ ਇਨ੍ਹਾਂ ਨੌਜਵਾਨਾਂ ਦੀ ਮੈਡੀਕਲ ਜਾਂਚ ਹੋਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ-“ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ। ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ।”

Leave a Reply

Your email address will not be published. Required fields are marked *

Back to top button