District NewsMalout News

ਸ.ਸੀ.ਸੈਕੰ. ਸਕੂਲ ਡੱਬਵਾਲੀ ਢਾਬ ਵਿਖੇ ਸ. ਅਮਨਦੀਪ ਸਿੰਘ ਦੀ ਯਾਦ ਵਿੱਚ ਵਿਦਿਆਰਥੀਆਂ ਦੀ ਕੀਤੀ ਹੌਂਸਲਾ ਅਫਜਾਈ

ਮਲੋਟ: ਸ.ਸ.ਸ.ਸ ਡੱਬਵਾਲੀ ਢਾਬ ਵਿਖੇ ਸਿੱਧੂ ਪਰਿਵਾਰ ਵੱਲੋਂ ਦਸਵੀਂ ਅਤੇ ਬਾਰ੍ਹਵੀ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ. ਅਮਨਦੀਪ ਸਿੰਘ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਦ ਰਾਸ਼ੀ ਦੇ ਕੇ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸ. ਗੁਰਚਰਨ ਸਿੰਘ ਸਿੱਧੂ (ਓ.ਐੱਸ.ਡੀ ਸ. ਪ੍ਰਕਾਸ਼ ਸਿੰਘ ਬਾਦਲ) ਅਤੇ

ਸ. ਗੁਰਪ੍ਰੀਤ ਸਿੰਘ (ਗੋਰਾ ਸਿੰਧੂ) ਵਿਸ਼ੇਸ ਤੌਰ ‘ਤੇ ਸਕੂਲ ਪਹੁੰਚੇ ਅਤੇ ਉਹਨਾਂ ਵੱਲੋ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ 5100/- ਰੁਪਏ ਅਤੇ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦਿੱਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਜੀ ਵੱਲੋ ਉਹਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।

Author: Malout Live

Leave a Reply

Your email address will not be published. Required fields are marked *

Check Also
Close
Back to top button