Punjab

ਬਠਿੰਡਾ ਦੇ ਫੌਜੀ ਚੌਕ ‘ਚ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਲੱਗੀ ਅੱਗ

ਬਠਿੰਡਾ:- ਬਠਿੰਡਾ ਦੇ ਫੌਜੀ ਚੌਕ ‘ਚ ਸਿੰਡੀਕੇਟ ਬੈਂਕ ਦੀ ਬ੍ਰਾਂਚ ‘ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਬੈਂਕ ਮੈਨੇਜਰ ਨੇ ਦੱਸਿਆ ਅੱਜ ਸਵੇਰੇ ਕਰੀਬ 5.30 ਬੈਂਕ ‘ਚ ਅੱਗ ਲੱਗ ਗਈ ਹੈ, ਜਿਸ ਕਾਰਨ ਕਈ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਕਾਰਨ ਕੰਪਿਊਟਰ ਅਤੇ ਕੁਝ ਜ਼ਰੂਰੀ ਸਾਮਾਨ ਸੜ ਕੇ ਸੁਆਹ ਗਿਆ, ਉਥੇ ਹੀ ਮੌਕੇ ‘ਤੇ ਪੁੱਜੇ ਫਾਇਰ ਬ੍ਰਿਗੇਡ ਅਫਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਫੌਜੀ ਚੌਕ ‘ਚ ਸਥਿਤ ਬੈਂਕ ‘ਚ ਅੱਗ ਲੱਗ ਗਈ। ਇਸੇ ਸੂਚਨਾ ਦੇ ਆਧਾਰ ‘ਤੇ ਅਸੀਂ ਮੌਕੇ ‘ਤੇ ਪੁੱਜ ਕੇ  ਅੱਗ ‘ਤੇ ਕਾਬੂ ਪਾ ਲਿਆ।

Leave a Reply

Your email address will not be published. Required fields are marked *

Back to top button