World News

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਪਾਕਿ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ

ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ। ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪਾਕਿਸਤਾਨ ਇਸ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੋਇਆ ਹੈ। ਲਾਂਘੇ ਨੂੰ ਲੈ ਕੇ ਪਾਕਿਸਤਾਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਦੌਰਾਨ ਲਾਂਘੇ ਨੂੰ ਅਧਿਕਾਰਤ ਰੂਪ ਨਾਲ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਇਸ ਦਿਨ ਕਿਸੇ ਵੀ ਸਿੱਖ ਸ਼ਰਧਾਲੂ ਤੋਂ 20 ਡਾਲਰ ਦੀ ਸਰਵਿਸ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਜਯੰਤੀ ਮਤਲਬ 12 ਨਵੰਬਰ ਨੂੰ ਵੀ ਲਾਂਘੇ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਸਰਵਿਸ ਫੀਸ ਨਹੀਂ ਲਈ ਜਾਵੇਗੀ। ਸਮਾਚਾਰ ਏਜੰਸੀ ਏ.ਐੱਨ.ਆਈ. ਨੇ ਆਪਣੀ ਖਬਰ ਵਿਚ ਜਾਣਕਾਰੀ ਦਿੱਤੀ ਹੈ ਕਿ ਸਿੱਖਾਂ ਦੀ ਮੰਗ ਹੈ ਕਿ ਪਾਕਿਸਤਾਨ ਸਰਕਾਰ ਹਮੇਸ਼ਾ ਲਈ 20 ਡਾਲਰ ਦੀ ਸਰਵਿਸ ਫੀਸ ਨੂੰ ਮਾਫ ਕਰ ਦੇਵੇ।

Leave a Reply

Your email address will not be published. Required fields are marked *

Back to top button