District News

ਹਰ ਤਰਾਂ ਦੇ ਕੋਚਿੰਗ ਸੈਂਟਰ ਅਇਲਟਸ ਸੈਂਟਰ ਅਤੇ ਟਿਉਸ਼ਨ ਸੈਂਟਰਾਂ ਨੂੰ 31 ਮਾਰਚ ਤੱਕ ਬੰਦ

ਸ੍ਰੀ ਮੁਕਤਸਰ ਸਾਹਿਬ:- ਸ਼੍ਰੀ ਅਰਾਵਿੰਦਾ ਕੁਮਾਰ ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲੇ ਵਿੱਚ ਸਾਰੇ ਕੋਚਿੰਗ ਸੈਂਟਰ ਆਇਲਟਸ ਸੈਂਟਰ ਅਤੇ ਟਿਉਸ਼ਨ ਸੈਂਟਰਾਂ ਨੂੰ 31 ਮਾਰਚ ਤੱਕ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਇੱਕ ਨੋਟੀਫਿਕੇਸ਼ਨ ਰਾਹੀ ਕੋਵਿਡ 19 (ਕਰੋਨਾ ਵਾਇਰਸ) ਨੂੰ ਰਾਜ ਵਿੱਚ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ । ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਜਿਹੇ ਸੈਂਟਰਾਂ ਨੂੰ ਫੌਰੀ ਤੌਰ ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।
ਜ਼ਿਲਾ ਮੈਜਿਸਟਰੇਟ ਨੇ ਦੱਸਿਆਂ ਕਿ ਇਹ ਹੁਕਮ  31 ਮਾਰਚ 2020 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Show More
Back to top button
Close
Close
WhatsApp Any Help Whatsapp