District News

ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਪ੍ਰਾਰਥੀਆਂ ਦੀ ਕਾਊਂਸਲਿੰਗ ਅਤੇ ਹੋਰ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਹੁਨਰ ਵਿਕਾਸ ਮਿਸ਼ਨ ਤਹਿਤ ਜਿਹੜੇ ਪ੍ਰਾਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਹਨ। ਪੰਜਾਬ ਸਰਕਾਰ ਵੱਲੋਂ ਉਹਨਾ ਪ੍ਰਾਰਥੀਆਂ ਨੂੰ ਮੁਫ਼ਤ ਵਿੱਚ ਇਸ ਸਬੰਧੀ ਗਾਈਡੈਂਸ ਅਤੇ ਕਾਊਂਸਲਿੰਗ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦਿੱਤੀ।  ਉਹਨਾਂ ਦੱਸਿਆ ਕਿ ਜਿਹਨਾ ਪ੍ਰਾਰਥੀਆਂ ਨੇ  ਵਿੱਚੋਂ  6.5 ਬੈਂਡ ਹਾਸਿਲ ਕੀਤੇ ਹੋਣ ਅਤੇ 2020 ਵਿੱਚ 12ਵੀਂ/ਗਰੈਜੂਏਸ਼ਨ ਪਾਸ ਕੀਤੀ ਹੋਵੇ ਉਹ ਪ੍ਰਾਰਥੀ ਮਿਤੀ 30 ਦਸੰਬਰ 2020 ਤੋਂ ਪਹਿਲਾਂ-ਪਹਿਲਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 98885-62317 ਨੰਬਰ ਤੇ ਸੰਪਰਕ ਕਰ ਸਕਦੇ ਹਨ।

Back to top button