District NewsMalout News

ਸ਼ਹੀਦ ਹੋਏ ਅਗਨੀਵੀਰ ਨੂੰ ਸਨਮਾਨ ਨਾ ਦੇਣ ਤੇ ਸਾਬਕਾ ਸੈਨਿਕਾਂ ਵੱਲੋਂ ਦਿੱਤਾ ਗਿਆ ਧਰਨਾ

ਮਲੋਟ: ਜ਼ਿਲਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ 19 ਸਾਲਾਂ ਜਵਾਨ ਅੰਮ੍ਰਿਤਪਾਲ ਸਿੰਘ ਦੇ ਜੰਮੂ ਕਸ਼ਮੀਰ ਦੇ ਬਾਰਡਰ ‘ਤੇ ਤਇਨਾਤ ਡਿਊਟੀ ‘ਤੇ ਸ਼ਹੀਦੀ ਪ੍ਰਾਪਤ ਕਰ ਗਿਆ। ਕੇਂਦਰ ਸਰਕਾਰ ਵੱਲੋਂ ਇਸ ਸ਼ਹੀਦ ਅਗਨੀਵੀਰ ਦੀ ਪਵਿੱਤਰ ਦੇਹ ਨੂੰ ਸ਼ਹੀਦਾਂ ਵਾਲਾ ਮਾਣ ਸਨਮਾਨ ਨਹੀਂ ਦਿੱਤਾ। ਜਿਸ ਦੇ ਰੋਸ ਵਜੋਂ ਸਾਬਕਾ ਸੈਨਿਕ ਭਲਾਈ ਵਿੰਗ ਵੱਲੋਂ ਮਲੋਟ ਦੇ ਗੁਰੂ ਨਾਨਕ ਚੌਕ ਵਿਖੇ ਕੇਂਦਰ ਸਰਕਾਰ ਵਿਰੁੱਧ ਧਰਨਾ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਿਸ ਨੇ ਦੇਸ਼ ਦੇ ਅਦਾਰੇ ਪ੍ਰਾਈਵੇਟ ਹੱਥਾਂ ਵਿਚ ਸੌਂਪ ਦਿੱਤੇ ਹਨ ਪਰ ਉਸ ਦੇਸ਼ ਦੀ ਰਾਖੀ ਕਰਨ ਵਾਲੇ ਅਤੇ ਸ਼ਹਾਦਤ ਦਾ ਜਾਮ ਪੀਣ ਵਾਲੇ ਫੌਜੀ ਜਵਾਨਾਂ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ ਸਮਝੀ ਜਾ ਰਹੀ ਜਿਸ ਕਰ ਕੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਵਿੱਚ ਭਾਰੀ ਰੋਸ ਹੈ। ਇਸ ਕਰ ਕੇ ਹੀ ਸਾਬਕਾ ਸੈਨਿਕ ਭਲਾਈ ਵਿੰਗ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ।

Author: Malout Live

Back to top button