World News

550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਦ੍ਰਿਸ਼

ਸ਼੍ਰੀ ਨਨਕਾਣਾ ਸਾਹਿਬ:- ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਤੇ ਸੰਗਤਾਂ ‘ਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ -ਧਾਮ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ ‘ਚ ਰੰਗਿਆ ਗਿਆ ਹੈ। ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਇਹ ਅਤਿ ਸੁੰਦਰ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਦੇਸ਼ -ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ।

Leave a Reply

Your email address will not be published. Required fields are marked *

Back to top button