District NewsMalout News

ਡਾ. ਸੰਜੀਵ ਕੁਮਾਰ PCS, ਸਹਾਇਕ ਰਿਟਰਨਿੰਗ ਅਫਸਰ ਮਲੋਟ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਪ੍ਰਿਟਿੰਗ ਪ੍ਰੈੱਸ ਵਾਲਿਆਂ ਨਾਲ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਉਪਰੰਤ ਵਿਧਾਨ ਸਭਾ ਹਲਕਾ-085 ਮਲੋਟ ਵਿਖੇ ਡਾ. ਸੰਜੀਵ ਕੁਮਾਰ, ਪੀ.ਸੀ.ਐੱਸ ਸਹਾਇਕ ਰਿਟਰਨਿੰਗ ਅਫਸਰ ਮਲੋਟ ਵੱਲੋਂ ਚੋਣ ਦਫਤਰ ਮਲੋਟ ਵਿਖੇ ਰਾਜਨੀਤਿਕ ਪਾਰਟੀਆਂ ਅਤੇ ਪ੍ਰਿਟਿੰਗ ਪ੍ਰੈੱਸ ਵਾਲਿਆਂ ਨਾਲ ਆਦਰਸ਼ ਚੋਣ ਜਾਬਤਾ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਰਾਜਨੀਤਿਕ

ਪਾਰਟੀਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਨੇ ਆਦਰਸ਼ ਚੋਣ ਜਾਬਤੇ ਦੇ ਵੱਖ-ਵੱਖ ਪਹਿਲੂਆਂ ਉੱਪਰ ਸਾਰਿਆਂ ਨੂੰ ਜਾਣਕਾਰੀ ਦਿੱਤੀ ਅਤੇ ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਜੋ ਸੁਵਿਧਾ ਪੋਰਟਲ ਤਿਆਰ ਕੀਤਾ ਗਿਆ ਹੈ ਇਸ ਰਾਹੀਂ ਰਾਜਨੀਤਿਕ ਪਾਰਟੀਆਂ ਵੱਲੋ ਕਿਸੇ ਵੀ ਕਿਸਮ ਦੀ ਪਰਮਿਸ਼ਨ ਆਨਲਾਈਨ ਅਤੇ ਆਫਲਾਈਨ ਕਰਨ ਬਾਰੇ ਵਿਸਤਾਰ ਨਾਲ ਦੱਸਿਆ ਗਿਆ।

Author: Malout Live

Back to top button