District NewsMalout News

ਸਫ਼ਾਈ ਮਜ਼ਦੂਰ ਯੂਨੀਅਨ ਮਲੋਟ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਮਲੋਟ:- ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਮਜ਼ਦੂਰ ਯੂਨੀਅਨ ਮਲੋਟ ਨੇ ਬੀਤੇ ਦਿਨੀਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਬੱਤੀਆਂ ਵਾਲੇ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮਾਰਚ ਨਗਰ ਕੌਂਸਲ ਦਫ਼ਤਰ ਮਲੋਟ ਤੋਂ ਸ਼ੁਰੂ ਹੋ ਕੇ ਕੈਰੋਂ ਰੋਡ, ਜੀ.ਟੀ ਰੋਡ ਤੋਂ ਹੁੰਦਾ ਹੋਇਆ ਬੱਤੀਆਂ ਵਾਲਾ ਚੌਂਕ ਪਹੁੰਚਿਆ।

ਇਸ ਮੌਕੇ ਯੂਨੀਅਨ ਦੇ ਚੇਅਰਮੈਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੱਚੇ ਮੁਲਾਜ਼ਮ ਪੱਕੇ ਕਰਨ, ਨਵੀਆਂ ਭਰਤੀਆਂ ਚਾਲੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 6 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Author: Malout Live

Leave a Reply

Your email address will not be published. Required fields are marked *

Back to top button