Malout News

ਡੀ.ਏ.ਵੀ. ਕਾਲਜ, ਮਲੋਟ ਵਿਖੇ ਵੀਡੀਓਗ੍ਰਾਫੀ ਮੁਕਾਬਲੇ ਕਰਵਾਏ ਗਏ

ਮਲੋਟ :- ਡੀ.ਏ.ਵੀ. ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਬੋਟਨੀ ਅਤੇ ਜੋਲੋਜੀ ਵਿਭਾਗ ਦੇ ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਦੇ ਸਹਿਯੋਗ ਨਾਲ ‘ਵਿਸ਼ਵ ਵਾਤਾਵਰਣ ਦਿਵਸ’ ਦੇ ਮੌਕੇ ਵੀਡੀਓਗ੍ਰਾਫੀ ਮੁਕਾਬਲੇ ਕਰਵਾਏ ਗਏ। ਸ੍ਰੀ ਸੁਭਾਸ਼ ਗੁਪਤਾ, ਡਾ. ਮੁਕਤਾ ਮੁਟਨੇਜਾ, ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਸਾਇੰਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰਤੀਯੋਗਿਤਾ ਵਿਚ ਹਿੱਸਾ ਲਿਆ ਅਤੇ ਆਪਣੀ ਰਚਨਾਤਮਕਤਾ ਪੇਸ਼ ਕੀਤੀ।

ਇਸ ਮੁਕਾਬਲੇ ਵਿੱਚ ਬੀ.ਐਸ.ਸੀ. ਭਾਗ ਤੀਜੇ ਦੀ ਸਨੇਹਾ, ਬੀ.ਐਸ.ਸੀ. ਭਾਗ ਦੂਜੇ ਦੀ ਰਾਜ ਲਕਸ਼ਮੀ ਅਤੇ ਬੀ.ਐਸ.ਸੀ. ਭਾਗ ਤੀਜੇ ਦੀ ਇਸ਼ੀਕਾ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੀਆਂ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਭਾਗ ਲੈਣ ਵਾਲਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਦੋਵਾਂ ਵਿਭਾਗਾਂ ਨੂੰ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਵੱਖ ਵੱਖ ਵਾਤਾਵਰਣਕ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ।

Leave a Reply

Your email address will not be published. Required fields are marked *

Back to top button