Malout News

ਡੀ.ਏ.ਵੀ. ਕਾਲਜ, ਮਲੋਟ ਦੇ ਵਿਦਿਆਰਥੀ ਦੀ ਸ਼ਾਨਦਾਰ ਜਿੱਤ

ਮਲੋਟ :- ਡੀ. ਏ. ਵੀ. ਕਾਲਜ, ਮਲੋਟ ਦੇ ਵਿਦਿਆਰਥੀ ਵਿਪਨ ਨਾਗਪਾਲ ਨੇ ਪੰਜਾਬ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਵਿਭਾਗ ਦੁਆਰਾ ਆਯੋਜਿਤ ਬੇਸਿਕ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਕਾਲਜ ਅਤੇ ਮਲੋਟ ਦਾ ਨਾਂ ਰੌਸ਼ਨ ਕੀਤਾ। ਇਸ ਕੈਂਪ ਵਿੱਚ ਭਾਗ ਲੈਣ ਵਾਲੇ 500 ਭਾਗੀਦਾਰਾਂ ਵਿੱਚੋਂ ਡੀ. ਏ. ਵੀ. ਕਾਲਜ ਮਲੋਟ ਦੇ ਬੀ.ਸੀ.ਏ. ਭਾਗ ਤੀਜਾ ਦੇ ਵਿਦਿਆਰਥੀ ਵਿਪਨ ਨਾਗਪਾਲ ਨੇ ਸੰਗੀਤ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਵਿਪਨ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਯੂਥ ਵੈਲਫੇਅਰ ਵਿਭਾਗ ਦੇ ਇੰਚਾਰਜ ਡਾ. ਬ੍ਰਹਮਵੇਦ ਸ਼ਰਮਾ, ਸ਼੍ਰੀਮਤੀ ਤਜਿੰਦਰ ਕੌਰ ਅਤੇ ਨਵਦੀਪ ਸਿੰਘ ਵੀ ਇਸ ਵਧਾਈ ਦੇ ਹੱਕਦਾਰ ਹਨ।

Leave a Reply

Your email address will not be published. Required fields are marked *

Back to top button