District NewsMalout NewsPunjab

ਕੱਲ੍ਹ ਤੋਂ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

ਮਲੋਟ (ਪੰਜਾਬ): ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ ਕੱਲ੍ਹ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਬਦਲ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਬਦਲੇ ਹੋਏ ਸਮੇਂ ਮੁਤਾਬਿਕ ਕੱਲ੍ਹ ਤੋਂ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਦਾ ਹੋਵੇਗਾ।

Author: Malout Live

Leave a Reply

Your email address will not be published. Required fields are marked *

Back to top button