District NewsMalout News
27 ਜੂਨ ਨੂੰ ਬੈਂਕ ਰਹਿਣਗੇ ਬੰਦ
ਮਲੋਟ (ਪੰਜਾਬ):- ਬੈਂਕ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਸਾਰੇ ਸਰਕਾਰੀ ਬੈਂਕ 27 ਜੂਨ ਨੂੰ ਬੰਦ ਰਹਿਣਗੇ। ਬੈਂਕ ਕਰਮਚਾਰੀ ਨਿੱਜੀਕਰਨ, ਪੁਰਾਣੀ ਪੈਨਸ਼ਨ, NPS ਨੂੰ ਖਤਮ ਕਰਨਾ, ਹਫ਼ਤੇ ਵਿੱਚ ਦੋ ਦਿਨ ਛੁੱਟੀ ਸਮੇਤ ਕਈ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ’ਤੇ ਜਾਣਗੇ।
ਇਸ ਦੌਰਾਨ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ 27 ਜੂਨ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਹੜਤਾਲ ‘ਤੇ ਰਹਿਣਗੇ।
Author: Malout Live