Malout News

ਡੀ.ਏ.ਵੀ ਕਾਲਜ ਮਲੋਟ ਵਿਖੇ ਦੀਵਾਲੀ ਮੇਲੇ ਦਾ ਕੀਤਾ ਗਿਆ ਆਯੋਜਨ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਦੀਵਾਲੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਦੀ ਸ਼ੁਰੂਆਤ ਮੋਮਬੱਤੀਆਂ ਨਾਲ ਰੰਗੋਲੀ ਬਣਾ ਕੇ ਕੀਤੀ ਗਈ।

ਇਸ ਸ਼ੁੱਭ ਦਿਹਾੜੇ ਤੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਵੱਲੋਂ ਕਾਲਜ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਮਠਿਆਈਆਂ ਵੰਡੀਆਂ। ਇਸ ਮੇਲੇ ਦਾ ਮੁੱਖ ਆਕਰਸ਼ਣ ਖਾਣ-ਪੀਣ ਅਤੇ ਖਰੀਦਦਾਰੀ ਦੀ ਸਟਾਲ ਰਹੀਆਂ, ਜਿਨ੍ਹਾਂ ਵਿੱਚ ਦੀਵਿਆਂ ਦੀ ਸਟਾਲ, ਜਵੈਲਰੀ ਸਟਾਲ ਆਦਿ ਵੀ ਸਨ। ਸਟਾਫ਼ ਸੈਕਟਰੀ ਡਾ. ਬ੍ਰਹਮਵੇਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਦਾ ਤਿਉਹਾਰ ਹੈ, ਇਸ ਨੂੰ ਸੁਰੱਖਿਅਤ ਤਰੀਕੇ ਨਾਲ ਮਨਾਉਣਾ ਚਾਹੀਦਾ ਹੈ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਮੇਲੇ ਦਾ ਜੀਅ ਭਰ ਕੇ ਆਨੰਦ ਮਾਨਿਆ।

Leave a Reply

Your email address will not be published. Required fields are marked *

Back to top button