District News

ਜ਼ਿਲਾ ਕਾਨੂੰਨੀ ਸੇਵਾਟੀਵਾਂ ਅਥਾਰ ਵਲੋਂ 12 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ :-  ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ 12 ਦਸੰਬਰ ਨੂੰ  ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਵਿੱਚ   ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । ਇਹ ਜਾਣਕਾਰੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦਿੰਦਿਆ ਦੱਸਿਆ ਕਿ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈੇ।  ਲੋਕ ਅਦਾਲਤ ਦੌਰਾਨ ਦਿਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਤ, ਬਿਜ਼ਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ। ਉਨਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਅਦਾਲਤ ਵਿੱਚ, ਜਿੱਥੇ ਉਨਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਸ. ਪਿ੍ਰਤਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਨੇ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਹੇ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Back to top button