District NewsMalout News

ਥਾਣਾ ਕਬਰਵਾਲਾ ਪੁਲਿਸ ਅਤੇ ਐਕਸਾਈਜ ਵਿਭਾਗ ਮਲੋਟ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ

ਮਲੋਟ (ਪੰਨੀਵਾਲਾ ਫੱਤਾ): ਥਾਣਾ ਕਬਰਵਾਲਾ ਪੁਲਿਸ ਅਤੇ ਐਕਸਾਈਜ ਵਿਭਾਗ ਮਲੋਟ ਨੇ ਛਾਪੇਮਾਰੀ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਐਕਸਾਈਜ ਵਿਭਾਗ ਮਲੋਟ ਦੇ ਇੰਸਪੈਕਟਰ ਗੁਰਬਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਪੱਕੀ ਟਿੱਬੀ ਵਿਖੇ

ਕੁਲਵੰਤ ਸਿੰਘ ਪੁੱਤਰ ਹੁਕਮ ਸਿੰਘ ਨਜਾਇਜ ਸ਼ਰਾਬ ਵੇਚਣ ਦਾ ਕੰਮ ਕਰ ਰਿਹਾ ਹੈ। ਜਦ ਇਸ ਸੂਚਨਾ ਦੇ ਆਧਾਰ ਤੇ ਐਕਸਾਈਜ ਵਿਭਾਗ ਮਲੋਟ ਅਤੇ ਥਾਣਾ ਕਬਰਵਾਲਾ ਪੁਲਿਸ ਵੱਲੋਂ ਪਿੰਡ ਪੱਕੀ ਟਿੱਬੀ ਵਿਖੇ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਨੂੰ 98 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਉਕਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Author: Malout Live

Leave a Reply

Your email address will not be published. Required fields are marked *

Back to top button