District NewsMalout News

ਸਰਕਾਰੀ ਸੀਨੀ. ਸੈਕੰ. ਸਕੂਲ ਪਿੰਡ ਮਲੋਟ ਵਿਖੇ ਮਨਾਇਆ ਗਿਆ 15 ਦਿਨਾਂ ਸਵੱਛਤਾ ਪਖਵਾੜਾ

ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ 1 ਸਤੰਬਰ 2022 ਤੋਂ ਲੈ ਕੇ 15 ਸਤੰਬਰ 2022 ਤੱਕ ਸਵੱਛਤਾ ਪਖਵਾੜਾ ਮਨਾਇਆ ਗਿਆ। ਜਿਸ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲਾ ਦੇਵੀ ਦੀ ਅਗਵਾਈ ਵਿੱਚ 15 ਦਿਨਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਸ਼੍ਰੀਮਤੀ ਰੇਖਾ ਰਾਣੀ, ਸ਼੍ਰੀਮਤੀ ਅਮਰਪ੍ਰੀਤ ਕੌਰ, ਸ਼੍ਰੀਮਤੀ ਨਵਜੋਤ ਕੌਰ ਅਤੇ ਮਿਸ. ਪਰਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਆਲੇ-ਦੁਆਲੇ ਦੀ ਸਫ਼ਾਈ,

ਨਿੱਜੀ ਸਫ਼ਾਈ ਅਤੇ ਹੱਥ ਧੌਣ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਪੋਲੀਥੀਨ ਦੀ ਵਰਤੋਂ ਦੀ ਰੋਕਥਾਮ ਲਈ ਪ੍ਰੇਰਿਤ ਕੀਤਾ ਗਿਆ। ਇਸ ਪਖਵਾੜੇ ਦੌਰਾਨ ਸਕੂਲ ਦੇ ਬਗੀਚਿਆਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਕਾਗਜ਼ ਦੀ ਵਰਤੋਂ ਨਾਲ Best Out Of Waste ਚੀਜ਼ਾਂ ਤਿਆਰ ਕੀਤੀਆਂ ਗਈਆਂ। ਪਖਵਾੜੇ ਦੇ ਆਖੀਰਲੇ ਦਿਨ ਲੇਖ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿੱਚ ਪ੍ਰਿੰਸੀਪਲ ਮੈਡਮ ਵੱਲੋਂ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Author: Malout Live

Leave a Reply

Your email address will not be published. Required fields are marked *

Back to top button