District NewsMalout News

ਸਰਕਾਰੀ ਸੀਨੀ. ਸੈਕੰ. ਸਕੂਲ ਡੱਬਵਾਲੀ ਢਾਬ ਦੀਆਂ ਵਿਦਿਆਰਥਣਾਂ ਨੇ ਬੈਡਮਿੰਟਨ ਮੁਕਾਬਲੇ ਵਿੱਚ ਕੀਤੀ ਸ਼ਾਨਦਾਰ ਜਿੱਤ ਹਾਸਿਲ

ਮਲੋਟ:- ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦੇ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉੱਥੇ ਇਸ ਸਕੂਲ ਦੀਆਂ ਲੜਕੀਆਂ ਵੀ ਘੱਟ ਨਹੀਂ ਰਹੀਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਾਜਨ ਗਰੋਵਰ ਨੇ ਦੱਸਿਆ ਕਿ ਬੈਡਮਿੰਟਨ ਮੁਕਾਬਲੇ ਵਿੱਚ ਇਸ ਸਕੂਲ ਦੀਆਂ ਵਿਦਿਆਰਥਣਾਂ ਰਾਜਵੀਰ ਕੌਰ (9ਵੀਂ) ਅਤੇ ਨਵਜੋਤ ਕੌਰ (ਬਾਰ੍ਹਵੀਂ)

               

ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ U-21, 400 ਮੀਟਰ ਦੌੜ ਵਿੱਚੋਂ ਜਸ਼ਨਦੀਪ ਕੌਰ (ਬਾਰ੍ਹਵੀਂ) ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ ਅਤੇ ਕਿਹਾ ਕਿ ਅਜਿਹਾ ਸ਼੍ਰੀ ਦਿਨੇਸ਼ ਕੁਮਾਰ, ਸ. ਟਹਿਲ ਸਿੰਘ, ਸ. ਗੁਰਇਕਬਾਲ ਸਿੰਘ ਅਤੇ ਇਹਨਾਂ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਸਦਕਾ ਸੰਭਵ ਹੋ ਸਕਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

Author: Malout Live

Leave a Reply

Your email address will not be published. Required fields are marked *

Back to top button