District NewsMalout News

ਸਰਕਾਰੀ ਸੀਨੀ. ਸੈਕੰ. ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀਆਂ ਨੇ ਜਿੱਤ ਦੀ ਲੜੀ ਨੂੰ ਅੱਗੇ ਤੋਰਿਆ

ਮਲੋਟ: ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕੋਮਲ ਕੌਰ (ਬਾਰ੍ਹਵੀਂ) ਨੇ ਉੱਚੀ ਛਾਲ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ

ਪਹਿਲੀ ਪੁਜੀਸ਼ਨ ਹਾਸਿਲ ਕੀਤੀ ਅਤੇ ਖੁਸ਼ਦੀਪ ਸਿੰਘ (ਬਾਰ੍ਹਵੀਂ) ਨੂੰ 5000 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਿਲ ਕਰਨ ‘ਤੇ ਪੰਜਾਬ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਲਈ ਕੁਆਲੀਫਾਈ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਇਸ ਸਕੂਲ ਵਿੱਚ ਪੀ.ਟੀ.ਆਈ ਜਾਂ ਡੀ.ਪੀ.ਈ ਅਧਿਆਪਕ ਨਾ ਹੋਣ ਦੇ ਬਾਵਜੂਦ ਵੀ ਸਮੂਹ ਸਟਾਫ਼ ਦੀ ਹੱਲਾਸ਼ੇਰੀ ਨਾਲ ਇਹ ਵਿਦਿਆਰਥੀ ਬੜੇ ਉਤਸ਼ਾਹ ਨਾਲ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ।

Author: Malout Live

Leave a Reply

Your email address will not be published. Required fields are marked *

Back to top button