District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦੀ ਖੇਡ ਮੁਕਾਬਲਿਆਂ ਵਿੱਚ ਚੜ੍ਹਤ ਬਰਕਰਾਰ

ਮਲੋਟ: ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਾਂਝੇ ਉੱਦਮ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਦੀ ਹੱਲਾਸ਼ੇਰੀ ‘ਤੇ ਸ. ਟਹਿਲ ਸਿੰਘ ਅਤੇ ਸ. ਗੁਰਇਕਬਾਲ ਸਿੰਘ ਦੀ

ਅਗਵਾਈ ਅਧੀਨ ਇਸ ਸਕੂਲ ਦੇ ਵਿਦਿਆਰਥੀ ਮਨਿੰਦਰ ਸਿੰਘ ਜਮਾਤ ਨੌਂਵੀ ਅਤੇ ਸਹਿਜਪ੍ਰੀਤ ਸਿੰਘ ਜਮਾਤ ਸੱਤਵੀਂ ਨੇ U-14 ਦੌੜਾਂ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਆਪਣਾ ਨਾਮ ਪੱਕਾ ਕੀਤਾ। ਇਸ ਮੌਕੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ।

Author: Malout Live

Leave a Reply

Your email address will not be published. Required fields are marked *

Back to top button