Malout News

ਸ.ਸ.ਸ.ਸ.ਸ (ਲੜਕੇ) ਅਬੁਲਖੁਰਾਣਾ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਬਲਾਕ ਪੱਧਰੀ ਡੀਬੇਟ ਕਰਵਾਈ

ਮਲੋਟ:- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਪਿੰਡ ਅਬੁਲਖੁਰਾਣਾ ਵਿਖੇ ਅੱਜ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਡੀਬੇਟ ਪ੍ਰਤੀਯੋਗਤਾ ਕਰਵਾਈ ਗਈ।

ਜਿਸ ਵਿੱਚ ਸ.ਸ.ਸ.ਸ.ਸ ਡੱਬਵਾਲੀ ਰਹੂੜਿਆਂਵਾਲੀ ਵਾਲੀ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਪਿੰਡ ਤਰਮਾਲਾ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਸ.ਸ.ਸ.ਸ.ਸ (ਲੜਕੇ) ਅਬੁਲਖੁਰਾਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਦੌਰਾਨ ਸ਼੍ਰੀਮਤੀ ਬਿਮਲਾ ਰਾਣੀ ਨੇ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਪ੍ਰੇਰਣਾ ਅਤੇ ਉਤਸ਼ਾਹਿਤ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਹੌਂਸਲਾ ਅਫਜਾਈ ਕੀਤੀ ਅਤੇ ਪ੍ਰਤੀਯੋਗਤਾਵਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਪ੍ਰੇਰਿਤ ਕੀਤਾ ਗਿਆ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਜਿਨ੍ਹਾਂ ਨੇ ਪ੍ਰਤੀਯੋਗਤਾ ਵਿੱਚ ਜੱਜ ਦੀ ਭੂਮਿਕਾ ਨਿਭਾਈ ਨੂੰ ਸਨਮਾਨ੍ਹ ਚਿੰਨ੍ਹ ਭੇਂਟ ਕੀਤੇ ਗਏ।

Back to top button
error: Content is protected by Malout Live !!
Close
Close
WhatsApp Any Help Whatsapp