District NewsMalout News

ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਕੀਤਾ ਸਕੂਲ ਦਾ ਨਾਮ ਰੋਸ਼ਨ

ਮਲੋਟ: ਸਰਕਾਰੀ ਸਕੂਲ ਦਾਨੇਵਾਲਾ ਵਿਖੇ ਜਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਜਿਸ ਵਿੱਚ ਅੰਡਰ-17 ਦੇ ਕਰਾਟੇ ਮੁਕਾਬਲੇ ਵਿੱਚ ਇਨਾਇਤ ਅਤੇ ਅੰਡਰ-14 ਦੇ ਤਹਿਤ ਸਿਮਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਦੇ ਤਹਿਤ ਉਦੈਵੀਰ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਇਹਨਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਜਿੱਥੇ ਵਿਦਿਆਰਥੀਆਂ ਨੇ ਆਪਣਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ, ਉੱਥੇ ਹੀ ਪੂਰੇ ਜ਼ਿਲ੍ਹੇ ਵਿੱਚ ਸੰਸਥਾ ਦਾ ਨਾਮ ਵੀ ਰੋਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਅਤੇ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ-ਪਿਤਾ ਨੂੰ ਬਹੁਤ-ਬਹੁਤ ਵਧਾਈ ਦਿੱਤੀ ਅਤੇ ਉਹਨਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

Author: Malout Live

Leave a Reply

Your email address will not be published. Required fields are marked *

Back to top button