District NewsMalout News

ਜਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠ ਹੋਣ ਤੇ ਲਗਾਈ ਪਾਬੰਦੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਡਾ. ਰੂਹੀ ਦੁੱਗ ਜਿਲ੍ਹਾ ਮੈਜਿਸਟਰੇਟ, ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਸ਼੍ਰੀ ਮੁਕਤਸਰ ਸਾਹਿਬ,

ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਗਿੱਦੜਬਾਹਾ, ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਲੜਕੇ) ਮਲੋਟ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ 11 ਅਗਸਤ ਤੋਂ 6 ਸਤੰਬਰ 2023 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author: Malout Live

Back to top button