District News

Revised press noteਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਮੋਤਲੇ ਵਾਲਾ ਵਿੱਚ ਕਰਵਾਏ ਗਏ ਵਿਕਾਸ ਦੇ ਕਈ ਕੰਮ

ਸ੍ਰੀ ਮੁਕਤਸਰ ਸਾਹਿਬ  :-ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਦੇ ਪਿੰਡਾਂ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਸਕੀਮ ਅਧੀਨ ਲਗਾਤਾਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀਮਤੀ ਕੁਸ਼ਮ ਅਗਰਵਾਲ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।ਉਹਨਾਂ ਦੱਸਿਆ ਕਿ  ਪਿੰਡ ਮੋਤਲੇ ਵਾਲਾ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ ਦੀ ਵਿਵਸਥਾ ਕੀਤੀ ਗਈ ਅਤੇ ਪਾਣੀ ਦੀ ਵੰਡ ਕਰਕੇ ਇਸ ਦੇ ਕੰਢੇ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਗਿਆ ਅਤੇ ਪਾਰਕ ਵਿੱਚ ਆਮ ਲੋਕਾਂ ਦੇ ਬੈਠਣ ਲਈ ਬੈਂਚ ਰਖਵਾਏ ਗਏ।

 

 

ਪਾਰਕ ਵਿੱਚ ਸੁੰਦਰ ਫੁੱਲਾਂ ਦੇ ਸਦਾਬਹਾਰ ਬੂਟੇ ਲਗਾਏ ਗਏ। ਪਿੰਡ ਵਿੱਚ ਗਲੀਆਂ ਅਤੇ ਨਾਲੀਆਂ ਦੀ ਸਫਾਈ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ ਅਤੇ ਫੁੱਲਾਂ ਦੇ ਬੂਟਿਆਂ ਦੀ ਸਾਂਭ-ਸੰਭਾਲ ਲਈ ਅਤੇ ਸਾਫ ਸਫਾਈ ਦੀ ਮੁਹਿੰਮ ਸੁਰੂ ਕੀਤੀ ਗਈ ਹੈ।

Show More
Back to top button
Close
Close
WhatsApp Any Help Whatsapp