District News

ਜਗਦੀਪ ਸਿੰਘ ਬਰਾੜ ਪੰਜਾਬ ਕਾਂਗਰਸ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸੋਸ਼ਲ ਮੀਡੀਆ ਦੇ ਪ੍ਰਧਾਨ ਨਿਯੁਕਤ

ਮਲੋਟ:- ਪੰਜਾਬ ਕਾਂਗਰਸ ਕਮੇਟੀ ਵੱਲੋਂ ਬੀਤੇ ਦਿਨ ਪੰਜਾਬ ਕਾਂਗਰਸ ਸ਼ੋਸ਼ਲ ਮੀਡੀਆ ਦੇ ਜਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਜਿਸ ਦੌਰਾਨ ਜਗਦੀਪ ਸਿੰਘ ਬਰਾੜ ਵਾਸੀ ਮਨੀਆਂ ਵਾਲਾ ਨੂੰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪੰਜਾਬ ਕਾਂਗਰਸ ਸ਼ੋਸ਼ਲ ਮੀਡੀਆ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਮੌਕੇ ਜਗਦੀਪ ਬਰਾੜ ਨੇ ਆਪਣੀ ਇਸ ਨਿਯੁਕਤੀ ਤੇ ਰਾਹੁਲ ਗਾਂਧੀ, ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ, ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ, ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਸੋਸ਼ਲ ਮੀਡਿਆ ਸਟੇਟ ਕੋਆਰਡੀਨੇਟਰ ਸਮਰਾਟ ਧੀਂਗੜਾ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਪ ਬਰਾੜ ਨੇ ਮਲੋਟ ਲਾਈਵ ਟੀਮ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਮੈਨੂੰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਸੋਸ਼ਲ ਮੀਡਿਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਦੌਰਾਨ ਜਗਦੀਪ ਸਿੰਘ ਬਰਾੜ ਨੇ ਕਿਹਾ ਕਿ ਮੈ ਕਾਂਗਰਸ ਪਾਰਟੀ ਦੇ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਾਂਗਾ ਅਤੇ ਮਿਲੀ ਇਸ ਨਿਯੁਕਤੀ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।

Leave a Reply

Your email address will not be published. Required fields are marked *

Back to top button