World News

ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਵੀ ਹੋਈ ਕੋਰੋਨਾ ਦੀ ਸ਼ਿਕਾਰ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਨੂੰ ਵੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਗਈ ਹੈ। ਕੈਨੇਡਾ ਦੇ ਮੀਡੀਆ ਅਨੁਸਾਰ ਪ੍ਰਧਾਨ ਮੰਤਰੀ ਟਰੂਡੋ ਦੀ ਪਤਨੀ ਦੇ ਜਾਂਚ ਲਈ ਸੈਂਪਲ ਭੇਜੇ ਗਏ ਸਨ ਅਤੇ ਇਨ੍ਹਾਂ ਸੈਂਪਲ ਦੇ ਪਾਜ਼ਟਿਵ ਹੋਣ ਦੀ ਪੁਸ਼ਟੀ ਹੋ ਗਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਸਲਾਹ ‘ਤੇ ਜਸਟਿਨ ਟਰੂਡੋ ਵੀ 14 ਦਿਨ ਆਇਸੋਲੇਸ਼ਨ ‘ਚ ਰਹਿਣਗੇ।

14 ਦਿਨ ਤੱਕ ਉਨ੍ਹਾਂ ਦੇ ਸੈਂਪਲ ਦੀ ਜਾਂਚ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਟਰੂਡੋ ਨੇ ਪਤਨੀ ਸੋਫੀ ਟਰੂਡੋ ‘ਚ ਕੋਰੋਨਾ ਦੇ ਲੱਛਣ ਦਿਖਣ ਤੋਂ ਬਾਅਦ ਘਰ ਤੋਂ ਹੀ ਕੰਮ ਕਰਨ ਅਤੇ ਵੱਖ ਰਹਿਣ ਦਾ ਐਲਾਨ ਕੀਤਾ ਸੀ।  ਸੋਫੀ ਟਰੂਡੋ ‘ਚ ਫਲੂ ਦੇ ਲੱਛਣ ਦਿਖਣ ਦੇ ਬਾਅਦ ਉਨ੍ਹਾਂ ਦੇ ਸੈਂਪਲ ਟੈਸਟਿੰਗ ਲਈ ਭੇਜੇ ਗਏ ਸਨ। ਸਮਾਚਾਰ ਏਜੰਸੀ ਏ.ਐਫ.ਪੀ. ਨੇ ਜਾਣਕਾਰੀ ਦਿੱਤੀ ਸੀ ਕਿ ਸੋਫੀ ਵੀਰਵਾਰ ਨੂੰ ਬ੍ਰਿਟੇਨ ਦੇ ਇਕ ਪ੍ਰੋਗਰਾਮ ਤੋਂ ਪਰਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਚ ਫਲੂ ਵਰਗੇ ਲੱਛਣ ਦਿਖਾਈ ਦਿੱਤੇ ਸਨ। ਉਨ੍ਹਾਂ ਨੇ ਆਪਣੇ ਡਾਕਟਰ ਨੂੰ ਬੁਖਾਰ ਦੀ ਸ਼ਿਕਾਇਤ ਕੀਤੀ, ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਅਤੇ ਟੈਸਟ ਲਈ ਸੈਂਪਲ ਲਏ ਸਨ।

Show More
Back to top button
Close
Close
WhatsApp Any Help Whatsapp