District NewsMalout News

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸੁਭਾ 04 ਵਜੇ ਤੋਂ 11 ਤੱਕ ਚਲਾਇਆ ਪਿੰਡਾਂ ਅੰਦਰ ਸਰਚ ਅਭਿਆਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੌਰਵ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ. ਹਰਮਨਬੀਰ ਸਿੰਘ ਗਿੱਲ IPS ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਚੜਦੀ ਸਵੇਰ ਸਵੇਰੇ 4:00 ਤੋਂ ਸ. ਰਮਨਦੀਪ ਸਿੰਘ ਭੁੱਲਰ ਐੱਸ.ਪੀ (ਡੀ) , ਸ਼੍ਰੀ ਕੁਲਵੰਤ ਰਾਏ ਐੱਸ.ਪੀ (ਐਚ), ਸ਼੍ਰੀ ਸਤਨਾਮ ਡੀ.ਐੱਸ.ਪੀ (ਸ.ਡ ਸ਼੍ਰੀ ਮੁਕਤਸਰ ਸਾਹਿਬ), ਸ. ਜਸਪਾਲ ਸਿੰਘ ਡੀ.ਐੱਸ.ਪੀ (ਡੀ), ਸ. ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਮਲੋਟ), ਸ. ਰਵਿੰਦਰ ਸਿੰਘ ਡੀ.ਐੱਸ.ਪੀ (ਐੱਚ),

ਇੰਸਪੈਕਟਰ ਰਮਨ ਕੁਮਾਰ ਇੰਚਾਰਜ ਸੀ.ਆਈ.ਏ ਅਤੇ ਸਮੂਹ ਮੁੱਖ ਅਫਸਰਾਂਨ ਥਾਣਾ ਅਤੇ ਪੁਲਿਸ ਕਰਮਚਾਰੀ ਅਤੇ ਅਧਿਕਾਰੀਆਂ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡਾਂ ਅੰਦਰ ਅਤੇ ਮਲੋਟ ਦੇ ਏਰੀਏ ਦੇ ਪਿੰਡਾਂ ਅੰਦਰ ਤਲਾਸ਼ੀ ਚਲਾਈ ਗਈ। ਇਸ ਮੌਕੇ ਸ. ਰਮਨਦੀਪ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਦੀਆਂ ਅਲੱਗ- ਅਲੱਗ ਟੁਕੜੀਆਂ ਬਣਾ ਕੇ ਇੱਕ ਵਿਉਂਤਬੰਦੀ ਨਾਲ ਸਰਚ ਅਪਰੇਸ਼ਨ ਚਲਾਇਆ। ਉਹਨਾਂ ਕਿਹਾ ਕਿ ਸਾਨੂੰ ਕਾਫੀ ਪਿੰਡਾਂ ਦੀਆਂ ਨਸ਼ਾ ਵੇਚਣ ਵਾਲਿਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਅਤੇ ਜਿਨ੍ਹਾਂ ਤੇ ਪਹਿਲਾਂ ਹੀ ਐੱਨ.ਡੀ.ਪੀ.ਐੱਸ ਐਕਟ ਦੇ ਮੁਕੱਦਮੇ ਦਰਜ ਸਨ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕ ਪੁਲਿਸ ਨੂੰ ਸਹਿਯੋਗ ਦੇਣ ਤਾਂ ਹੀ ਇਸ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਿਆ ਜਾ ਸਕਦਾ ਹੈ।

Author: Malout Live

Back to top button