District NewsMalout News

ਕਲਗੀਧਰ ਸੀਨੀ. ਸੈਕੰ. ਸਕੂਲ ਮਲੋਟ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿੱਚ ਜਿੱਤਿਆ ਗੋਲਡ ਮੈਡਲ

ਮਲੋਟ: ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਕਲਗੀਧਰ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਗਿਆਰਵੀਂ ਕਲਾਸ ਦੇ ਵਿਦਿਆਰਥੀ ਸਮੀਰ ਕੁਮਾਰ ਨੇ ਬਾਕਸਿੰਗ ਖੇਡ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।

ਵਿਦਿਆਰਥੀ ਸਮੀਰ ਦੇ ਸਕੂਲ ਪਹੁੰਚਦੇ ਹੀ ਪ੍ਰਿੰਸੀਪਲ ਮੈਡਮ ਸੁਰਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਸਮੀਰ ਦੀ ਇਸ ਪ੍ਰਾਪਤੀ ਲਈ ਵਧਾਈਆਂ ਦਿੰਦਿਆਂ ਹੋਇਆ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਐੱਮ.ਡੀ ਸ. ਰਛਪਾਲ ਸਿੰਘ, ਬਿੰਦਰ ਬਾਂਸਲ ਅਤੇ ਸਮੂਹ ਸਟਾਫ਼ ਹਾਜ਼ਿਰ ਸੀ।

Author: Malout Live

Leave a Reply

Your email address will not be published. Required fields are marked *

Back to top button