Malout News

ਸਰਕਾਰੀ ਸੀਨੀ. ਸੈਕੰ. ਸਕੂਲ ਆਲਮਵਾਲਾ ਵਿਖੇ ਸਾਈਬਰ ਸੁਰੱਖਿਆ ਸੰਬੰਧੀ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ

ਮਲੋਟ:- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਵਾਲਾ ਵਿਖੇ ਪ੍ਰਿੰਸੀਪਲ ਸ਼੍ਰੀ ਵਿਕਾਸ ਕੁਮਾਰ ਦੀ ਅਗਵਾਈ ਹੇਠ ਸਾਈਬਰ ਸੁਰੱਖਿਆ ਸੰਬੰਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਕਾਸ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਸ ਚਾਰਟ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਸਕੂਲ ਦੇ ਪਰਵਿੰਦਰ ਅਤੇ ਸ਼ੀਨੂ ਗੋਇਲ ਕੰਪਿਊਟਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਵਧੀਆ ਪੇਸ਼ਕਾਰੀ ਦੀ ਖੂਬ ਪ੍ਰਸ਼ੰਸ਼ਾ ਕੀਤੀ।

Author: Malout Live

Leave a Reply

Your email address will not be published. Required fields are marked *

Back to top button