Malout News

ਮਹਾਰਾਜਾ ਰਣਜੀਤ ਸਿੰਘ ਮਲੋਟ ਦੇ ਐਮ.ਏ. ਪੰਜਾਬੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਪੰਜਾਬੀ ਤੀਜਾ ਸਮੈਸਟਰ ਨਤੀਜਿਆਂ ਵਿੱਚ  ਇਲਾਕੇ ਦੀ ਨਾਮਵਾਰ ਸਹਿ – ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ਿਕਰ ਯੋਗ ਪ੍ਰਾਪਤੀਆਂ ਕਰਕੇ ਇਲਾਕੇ ਅਤੇ ਸੰਸਥਾ ਦਾ ਨਾਮ ਰੁਸ਼ਨਾਇਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਰਣ ਮਨਪ੍ਰੀਤ ਕੌਰ ਸਪੁੱਤਰੀ ਅਵਤਾਰ ਸਿੰਘ  ਨੇ 82.75 ਫੀਸਦੀ ਅੰਕਾਂ ਨਾਲ ਪਹਿਲਾ , ਪੂਜਾ ਰਾਣੀ ਸਪੁੱਤਰੀ ਗੋਪਾਲ ਸਿੰਘ ਨੇ 82.50 ਫੀਸਦੀ ਨਾਲ ਦੂਜਾ ਅਤੇ ਨਵਦੀਪ ਕੌਰ ਸਪੁੱਤਰੀ ਰਣਜੀਤ ਸਿੰਘ ਨੇ 80.25 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ।

ਕਾਲਜ ਮਨੈਂਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਪਹਿਲਾਂ ਦੀ ਤਰ੍ਹਾਂ ਇਸ ਸਾਲ ਵੀ ਅਕਾਦਮਿਕ ਖੇਤਰ ਵਿੱਚ ਜ਼ਿਕਰਯੋਗ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ ।ਉਹਨਾਂ ਨੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਅਤੇ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਮਲੇ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਪਰ ਚੁੱਕਣ ਲਈ ਹੋਰ ਮਿਹਨਤ ਅਤੇ ਸਿਰੜ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ । ਇਸ ਸਮੇਂ ਮੌਕੇ ਕਾਲਜ ਦੀ ਮੈਂਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ , ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ , ਸਕੱਤਰ ਪਿਰਤਪਾਲ ਸਿੰਘ ਗਿੱਲ , ਪ੍ਰਬੰਧਕੀ ਸਕੱਤਰ ਦਲਜਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਲਈ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦਾ ਕੀਤਾ ।

Show More

Leave a Reply

Your email address will not be published. Required fields are marked *

Back to top button
Close
Close
WhatsApp Any Help Whatsapp