District News

ਸ਼ੱਕੀ ਹਾਲਾਤ ‘ਚ ਮਿਲੀ ਨੌਜਵਾਨ ਦੀ ਲਾਸ਼

ਮਲੋਟ :– ਮਲੋਟ-ਬਠਿੰਡਾ ਬਾਈਪਾਸ ‘ਤੇ ਅੱਜ ਸਵੇਰੇ ਸ਼ੱਕੀ ਹਾਲਾਤ ‘ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜੀਵ ਕੁਮਾਰ ( 25 ਸਾਲਾਂ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਲਾਈਟ ਐਂਡ ਸਾਊਂਡ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਲਾਈਟ ਡੈਕੋਰੇਸ਼ਨ ਦੇ ਕੰਮ ‘ਤੇ ਗਿਆ ਸੀ। ਇਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਹੀ ਮਿਲੀ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਕਿਸੇ ਨੇ ਨੌਜਵਾਨ ਦਾ ਕਤਲ ਕੀਤਾ ਹੈ। ਮ੍ਰਿਤਕ ਨੌਜਵਾਨ ਦਾ ਮੋਬਾਇਲ ਅਤੇ ਮੋਟਰਸਾਈਕਲ ਵੀ ਮੌਕੇ ਤੋਂ ਗਾਇਬ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅਗੇਤੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Show More
Back to top button
Close
Close
WhatsApp Any Help Whatsapp