Malout News

ਸਾਬਕਾ ਕੈਪਟਨ ਸੰਤੋਖ ਸਿੰਘ ਨੂੰ ਸਦਮਾ, ਪਤਨੀ ਸਵਰਗਵਾਸ

ਮਲੋਟ  :- ਭਾਰਤੀ ਫੌਜ ਵਿਚ ਬਤੌਰ ਕੈਪਟਨ ਸੇਵਾ ਮੁਕਤ ਹੋਏ ਅਤੇ ਜੀ.ਓ.ਜੀ ਤਹਿਸੀਲ ਮਲੋਟ ਵਿਚ ਬਤੌਰ ਸੁਪਰਵਾਈਜਰ ਸੇਵਾਵਾਂ ਦੇ ਚੁੱਕੇ ਸਾਬਕਾ ਫੌਜੀ ਸੰਤੋਖ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਹਨਾਂ ਦੀ ਧਰਮਪਤਨੀ ਬੀਬੀ ਸੁਰਿੰਦਰ ਕੌਰ (58) ਜੀ ਅਚਾਨਕ ਬੀਤੀ 4 ਫਰਵਰੀ ਨੂੰ ਅਚਨਚੇਤ ਅਕਾਲ ਚਲਾਣਾ ਕਰ ਗਏ । ਇਸ ਦੁੱਖ ਦੀ ਘੜੀ ਵਿਚ ਕੈਪਟਨ ਸੰਤੋਖ ਸਿੰਘ ਨਾਲ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ, ਪੀਪੀਸੀਸੀ ਸੂਬਾ ਸਕੱਤਰ ਸ਼ੁੱਭਦੀਪ ਸਿੰਘ ਬਿੱਟੂ, ਜੀ.ਓ.ਜੀ ਤਹਿਸੀਲ ਮਲੋਟ ਦੇ ਇੰਚਾਰਜ ਵਰੰਟ ਅਫਸਰ ਹਰਪ੍ਰੀਤ ਸਿੰਘ ਅਤੇ ਸਾਬਕਾ ਸੈਨਿਕ ਭਲਾਈ ਵਿੰਗ ਦੇ ਪ੍ਰਧਾਨ ਸੂਬੇਦਾਰ ਸੁਖਦੇਵ ਸਿੰਘ ਘੁਮਿਆਰਾ ਸਮੇਤ ਵੱਖ ਵੱਖ ਰਾਜਨੀਤਕ ਤੇ ਸਮਾਜ ਸੇਵਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।

ਸਵ. ਬੀਬੀ ਸੁਰਿੰਦਰ ਕੌਰ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 13 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਕ੍ਰਿਸ਼ਨਾ ਮੰਦਰ ਧਰਮਸ਼ਾਲਾ, ਮੰਡੀ ਹਰਜੀ ਰਾਮ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ ।

Leave a Reply

Your email address will not be published. Required fields are marked *

Back to top button