Malout News

ਡੀ.ਏ.ਵੀ. ਕਾਲਜ, ਮਲੋਟ ਵਿਖੇ ‘ਨਸ਼ਾ ਵਿਰੋਧੀ ਮੁਹਿੰਮ’ ਅਧੀਨ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਦਾ ਆਯੋਜਨ

ਮਲੋਟ :- ਡੀ.ਏ.ਵੀ. ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਯੋਗ ਅਗਵਾਈ ਹੇਠ ਅਤੇ ਐਨ.ਸੀ.ਸੀ ਵਿਭਾਗ ਦੇ ਅਫਸਰਾਂ ਲੈਫਟੀਨੈਂਟ (ਡਾ.) ਮੁਕਤਾ ਮੁਤਨੇਜਾ ਅਤੇ ਲੈਫਟੀਨੈਂਟ (ਡਾ.) ਵਿਨੀਤ ਕੁਮਾਰ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਮੁਹਿੰਮ ਅਧੀਨ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।

ਐਨ.ਸੀ.ਸੀ. ਅਧਿਕਾਰੀਆਂ ਨੇ ਇਸ ਮੁਕਾਬਲੇ ਲਈ ਐਨ.ਸੀ.ਸੀ. ਕੈਡੇਟਾਂ ਦਾ ਮਾਰਗ ਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਬੀ.ਐਸ.ਸੀ. ਭਾਗ ਪਹਿਲਾ ਦੀ ਵਿਦਿਆਰਥਣ ਖੁਸ਼ੀ ਨੇ ਪਹਿਲਾ ਸਥਾਨ, ਬੀ.ਐੱਸ.ਸੀ. ਭਾਗ ਦੂਜਾ ਦੀ ਵਿਦਿਆਰਥਣ ਸਮਿਕਸ਼ਾ ਨੇ ਦੂਜਾ ਸਥਾਨ ਅਤੇ ਬੀ.ਏ. ਭਾਗ ਪਹਿਲਾ ਦੀ ਜੇਨੀਫਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਐਨ.ਸੀ.ਸੀ. ਵਿਭਾਗ ਅਤੇ ਕੈਡਿਟਾਂ ਨੂੰ ਵੱਖ ਵੱਖ ਸਮਾਜਿਕ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਵਧਾਈ ਦਿੱਤੀ। ਕਰਨਲ ਅਮਿਤ ਡੰਗਵਾਲ, ਸੀ.ਓ. 6 ਪੰਜਾਬ ਬਟਾਲੀਅਨ ਅਤੇ ਕਰਨਲ ਕੇ.ਐਸ. ਡੂਡੀ ਸੀ.ਓ. 20 ਪੰਜਾਬ ਬਟਾਲੀਅਨ ਨੇ ਵੀ ਸਮਾਗਮ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *

Back to top button