District NewsMalout News

ਸਰਕਾਰੀ ਹਾਈ ਸਕੂਲ ਤੱਪਾ ਖੇੜਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸਿਹਤ ਦਿਵਸ ਤੇ ਕਰਵਾਏ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ

ਮਲੋਟ: ਸਰਕਾਰੀ ਹਾਈ ਸਕੂਲ ਤੱਪਾ ਖੇੜਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਅਫਸਰ ਦੀਆਂ ਹਦਾਇਤਾਂ ਮੁਤਾਬਿਕ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸਦਾ ਵਿਸ਼ਾ ਸੀ ‘ Health For All’ ਛੇਂਵੀ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਅਤੇ ਪੇਂਟਿੰਗ

ਮੁਕਾਬਲੇ ਵਿੱਚ ਹਿੱਸਾ ਲਿਆ। ਸਿਹਤ ਸਮੱਸਿਆਵਾਂ ਬਾਰੇ ਸ਼੍ਰੀਮਤੀ ਰਵਿੰਦਰਜੀਤ ਕੌਰ ਸਾਇੰਸ ਮਿਸਟ੍ਰੈੱਸ ਨੇ ਦੱਸਿਆ ਕਿ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਗੁਰਵਿੰਦਰ ਕੌਰ, ਸ਼੍ਰੀ ਰਾਜੀਵ ਕੁਮਾਰ ਅਤੇ ਸਮੂਹ ਸਟਾਫ ਹਾਜ਼ਿਰ ਸੀ।

Author: Malout Live

Back to top button