District NewsMalout News

ਜ਼ਿਲ੍ਹਾ ਮਾਲ ਅਫ਼ਸਰ ਨੇ ਪਿੰਡ ਫੱਤਣਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਕੈਂਪ ਦਾ ਕੀਤਾ ਆਯੋਜਨ

ਮਲੋਟ: ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਅਗਰਵਾਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡ ਫੱਤਣਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਹਨਾਂ ਇਹ ਵੀ ਕਿਹਾ ਕਿ ਜਦੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦੇ ਪਿੰਡਾਂ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਕੈਂਪ ਲਗਾਇਆ ਜਾਂਦਾ ਹੈ ਤਾਂ ਉਸ ਦਾ ਜਰੂਰ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਜੋ ਵੀ ਅਰਜੀਆਂ ਪ੍ਰਾਪਤ ਹੋਈਆਂ, ਉਹ ਅਰਜੀਆਂ ਸੰਬੰਧਿਤ ਵਿਭਾਗਾਂ ਨੂੰ ਭੇਜ ਕੇ ਜਲਦੀ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਵਿੰਦਰ ਸਿੰਘ ਵਿਰਕ ਨਾਇਬ ਤਹਿਸੀਲਦਾਰ, ਜਗਸੀਰ ਸਿੰਘ ਐੱਸ.ਐੱਚ.ਓ ਥਾਣਾ ਸਦਰ, ਧਰਮ ਸਿੰਘ ਪੰਚਾਇਤ ਸਕੱਤਰ, ਪਰਮਜੀਤ ਸਿੰਘ ਰੀਡਰ, ਬੇਅੰਤ ਸਿੰਘ ਸਰਪੰਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਰਹੇ।

Author: Malout Live

Leave a Reply

Your email address will not be published. Required fields are marked *

Back to top button