District News

ਮਲਟੀਪਰਪਜ਼ ਹੈਲਥ ਵਰਕਰਾਂ ਨੇ ਵਿਧਾਇਕ ਰਾਜਾ ਵੜਿੰਗ ਦੀ ਕੋਠੀ ਦਾ ਕੀਤਾ ਘਿਰਾਓ

ਸ੍ਰੀ ਮੁਕਤਸਰ ਸਾਹਿਬ:- ਬੀਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਰੋਸ ਵਿੱਚ ਆਏ ਮਲਟੀਪਰਪਜ਼ ਹੈਲਥ ਵਰਕਰਾਂ ਦਾ ਸਿਵਲ ਸਰਜਨ ਦਫ਼ਤਰ ਵਿਖੇ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ ਵਰਕਰਾਂ ਨੇ ਵਿਧਾਇਕ ਰਾਜਾ ਵੜਿੰਗ ਦੀ ਕੋਠੀ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੇ ਬਾਅਦ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਹੀ ਉਨ੍ਹਾਂ ਸੂਬਾ ਸਰਕਾਰ ਤੇ ਸਿਹਤ ਵਿਭਾਗ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਹੈਲਥ ਵਰਕਰਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਬੀਤੇ 12 ਸਾਲਾਂ ਤੋਂ ਮਾਮੂਲੀ ਤਨਖਾਹ ‘ਤੇ ਕੰਮ ਕਰ ਰਹੀਆਂ ਹਨ, ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਇਸ ਲਈ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਮੰਨਵਾਏ ਬਿਨਾਂ ਸੰਘਰਸ਼ ਨਹੀਂ ਛੱਡਣਗੀਆਂ।

Back to top button
error: Content is protected by Malout Live !!
Close
Close
WhatsApp Any Help Whatsapp