District NewsMalout News

ਪੋਲਿੰਗ ਸਟੇਸ਼ਨਾਂ ਦੀ ਸੂਚੀ ਸੰਬੰਧੀ ਇਤਰਾਜ਼ ਜਾਂ ਸੁਝਾਅ 17 ਅਗਸਤ ਤੱਕ ਦਿੱਤੇ ਜਾ ਸਕਦੇ ਹਨ -ਡਿਪਟੀ ਕਮਿਸ਼ਨਰ

ਮਲੋਟ: ਸ਼੍ਰੀ ਵਿਨੀਤ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ ਅਤੇ ਇਹ ਸੂਚੀ ਜ਼ਿਲ੍ਹਾ ਚੋਣ ਦਫਤਰ, ਕਮਰਾ ਨੰਬਰ-70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਸੂਚੀ ਸੰਬੰਧੀ ਕੋਈ ਵੀ ਆਬਜੈਕਸ਼ਨ ਅਤੇ ਸੁਝਾਅ ਜ਼ਿਲ੍ਹਾ ਚੋਣ ਦਫਤਰ, ਕਮਰਾ ਨੰਬਰ 70, ਦੂਜੀ ਮੰਜਿਲ,

                             

ਜ਼ਿਲ੍ਹਾ ਪ੍ਰਬਧਕੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ 17 ਅਗਸਤ 2022 ਤੱਕ ਦਿੱਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਉਪ-ਮੰਡਲ ਮੈਜਿਸਟ੍ਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ-ਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚੋਣ ਹਲਕਾ 83- ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਸ਼੍ਰੀ ਮੁਕਤਸਰ ਸਾਹਿਬ, (01633-263647) ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Leave a Reply

Your email address will not be published. Required fields are marked *

Back to top button