Uncategorized

ਕੋਵਿਡ ਹਸਪਤਾਲ ਵਿੱਚ ਸਿਰਫ 9 ਮਰੀਜ ਹੀ ਇਲਾਜ ਅਧੀਨ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ  ਕੋਰੋਨਾ ਪਾਜ਼ੇਟਿਵ 7 ਹੋਰ ਮਰੀਜ਼ ਠੀਕ ਹੋ ਗਏ ਹਨ ਅਤੇ  ਉਹਨਾਂ ਨੂੰ ਕੋਵਿਡ ਹਸਪਤਾਲ ਸੀ ਮੁਕਤਸਰ ਸਾਹਿਬ ਤੋਂ ਛੁੱਟੀ ਦੇ ਦਿੱਤੀ ਗਈ ਹੈ।ਇਹ  ਜਾਣਕਾਰੀ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੰਦੀਪ ਕੁਮਾਰ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਵੀ ਹਾਜ਼ਰ ਸਨ।
ਉਹਨਾਂ ਦੱਸਿਆਂ ਕਿ ਹੁਣ ਤੱਕ ਜਿ਼ਲ੍ਹੇ ਵਿੱਚ 57 ਕਰੋਨਾ ਪਾਜੇਟਿਵ ਮਰੀਜ ਠੀਕ ਹੋ ਗਏ ਹਨ ਅਤੇ 9 ਮਰੀਜ਼ ਹੀ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਹ ਬਿਲਕੁਲ ਠੀਕ ਹਨ ਅਤੇ ਜਲਦ ਹੀ ਉਹਨਾਂ ਨੂੰ ਵੀ ਘਰ ਭੇਜ਼ ਦਿੱਤਾ ਜਾਵੇਗਾ।  ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਵਾਸਤੇ ਸੁਖਦ ਖਬਰ ਇਹ ਹੈ ਕਿ ਪਿਛਲੇ 15 ਦਿਨਾਂ ਦੌਰਾਨ ਜਿਲ੍ਹੇ ਵਿੱਚ ਕੋਈ ਵੀ ਕੋਰੋਨਾ ਦਾ ਨਵਾਂ ਮਰੀਜ਼ ਨਹੀਂ ਆਇਆ ਹੈ ਅਤੇ ਜ਼ਲਦੀ ਹੀ ਜਿ਼ਲ੍ਹਾ ਕਰੋਨਾ ਮੁਕਤ ਹੋ ਜਾਵੇਗਾ। ਮੀਟਿੰਗ ਦੌਰਾਨ ਡਾ. ਹਰੀ ਨਰਾਇਣ ਸਿੰਘ ਸਿਵਿਲ ਸਰਜਨ ਨੇ ਦੱਸਿਆਂ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਅਤੇ ਕਮਿਊਨੀਟੀ ਵਿੱਚੋਂ ਆਮ ਲੋਕਾਂ ਦੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ।  ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਅਤੇ ਕਮਿਊਨਿਟੀ ਵਿਚੋਂ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ ਅੱਜ 89 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।  ਬਾਕੀ 154 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ ਉਹਨਾਂ ਦੱਸਿਆਂ ਕਿ ਅੱਜ ਵੀ ਜਿ਼ਲ੍ਹੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾ ਤੋਂ ਅਤੇ ਕਮਿਊਨਿਟੀ ਵਿੱਚੋਂ ਆਮ ਲੋਕਾਂ ਦੇ 78 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ।
ਉਹਨਾਂ ਦੱਸਿਆਂ  ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਲ  1779 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 1559 ਦੀ ਰਿਪੋਰਟ ਨੈਗੇਟਿਵ ਅਤੇ  66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ  154 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਸਿਹਤ ਵਿਭਾਗ  ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ  ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ
ਡਾ.ਸਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਕੋਵਿਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਜਾਣ ਲੱਗਿਆਂ ਮਾਸਕ ਜਰੂਰ ਪਹਿਣਨ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ  ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਆਲੇ ਦੁਆਲੇ ਦੀ ਸਫ਼ਾਈ ਰੱਖੀ ਜਾਵੇ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਤੇ ਜਾਣ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ।

Leave a Reply

Your email address will not be published. Required fields are marked *

Back to top button