District NewsMalout News

ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਕਰੇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ- ਰਮਨ ਕੁਮਾਰ ਮਲੋਟ

ਮਲੋਟ:- ਓਵਰਏਜ਼ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਦੱਸਿਆ ਕਿ ਮਾਸਟਰ ਕੇਡਰ 4161 ਪੋਸਟਾਂ ਵਿੱਚ ਅਪਲਾਈ ਕਰਨ ਲਈ ਉਮਰ ਹੱਦ 37 ਸਾਲ ਹੈ। ਜਿਸ ਨੂੰ 42 ਸਾਲ ਕਰਵਾਉਣ ਲਈ ਵਾਰ-ਵਾਰ ਚੰਡੀਗੜ੍ਹ ਸੀ.ਐੱਮ ਹਾਊਸ ਅਤੇ ਸਿੱਖਿਆ ਮੰਤਰੀ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਹਰ ਵਾਰ ਕਿਹਾ ਜਾਂਦਾ ਹੈ ਕਿ ਤੁਹਾਡੀਆ ਮੰਗਾਂ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

ਇਸ ਲਈ ਜੇਕਰ ਜਲਦ ਹੀ ਮਾਸਟਰ ਕੇਡਰ 4161 ਪੋਸਟਾਂ ਵਿੱਚ ਸਿੱਖਿਆ ਵਿਭਾਗ ਰਾਹੀਂ ਉਮਰ ਹੱਦ ਵਿੱਚ 5 ਸਾਲ ਦਾ ਵਾਧਾ ਕਰਕੇ ਉਮਰ ਹੱਦ ਨੂੰ 37 ਤੋਂ 42 ਕਰਨ ਦਾ ਕੋਰੀਜੈਂਡਮ ਕੱਢ ਕੇ ਸਰਕਾਰਾਂ ਦੀਆਂ ਗਲਤੀਆਂ ਕਰਕੇ, ਓਵਰਏਜ਼ ਹੋ ਗਏ ਬੇਰੁਜ਼ਗਾਰ ਸਾਥੀਆਂ ਨੂੰ ਅਪਲਾਈ ਨਹੀਂ ਕਰਵਾਇਆ ਜਾਂਦਾ ਤਾਂ 14 ਅਪ੍ਰੈਲ ਅੰਬੇਡਕਰ ਜੈਯੰਤੀ ਵਾਲੇ ਦਿਨ ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰੇਗੀ ਅਤੇ ਮੰਗਾਂ ਮਨਾਉਣ ਸੰੰਬੰਧੀ ਧਰਨਾ ਦਿੱਤਾ ਜਾਵੇਗਾ।

Author : Malout Live

Back to top button